9 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਸਮੱਗਲਰ ਗ੍ਰਿਫਤਾਰ

10/20/2019 11:21:32 PM

ਲੁਧਿਆਣਾ (ਅਨਿਲ)-ਥਾਣਾ ਮਿਹਰਬਾਨ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 2 ਵੱਖ-ਵੱਖ ਕੇਸਾਂ ਵਿਚ 2 ਮੁਲਜ਼ਮਾਂ ਨੂੰ 9 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਕੁਲਵੰਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਪਹਿਲੇ ਕੇਸ ਵਿਚ ਹੌਲਦਾਰ ਬਲਵੀਰ ਸਿੰਘ ਦੀ ਪੁਲਸ ਟੀਮ ਨੇ ਪਿੰਡ ਜੀਵਨਪੁਰ ਤੋਂ ਮੰਗਲੀ ਟਾਂਡਾ ਵੱਲੋਂ ਜਾਣ ਵਾਲੀ ਸੜਕ 'ਤੇ ਇਕ ਮੋਟਰਸਾਈਕਲ ਸਵਾਰ ਦੇ ਕਬਜ਼ੇ 'ਚੋਂ 3 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਦੀ ਪਛਾਣ ਸਤਪਾਲ ਸਿੰਘ ਪੁੱਤਰ ਰਤਨ ਚੰਦ ਵਾਸੀ ਜੀਵਨਪੁਰ ਵਜੋਂ ਕੀਤੀ ਗਈ ਹੈ, ਜਦੋਂਕਿ ਦੂਜੇ ਕੇਸ 'ਚ ਥਾਣੇਦਾਰ ਜੋਗਿੰਦਰ ਪਾਲ ਦੀ ਪੁਲਸ ਪਾਰਟੀ ਨੇ ਪਿੰਡ ਗੌਂਸਗੜ੍ਹ ਦੇ ਟੀ-ਪੁਆਇੰਟ 'ਤੇ ਇਕ ਕਾਰ ਚਾਲਕ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 6 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਦੋਸ਼ੀ ਦੀ ਪਛਾਣ ਪ੍ਰਿੰਸ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਖਵਾਜਕੇ ਵਜੋਂ ਕੀਤੀ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਥਾਣਾ ਮਿਹਰਬਾਨ ਵਿਚ ਕੇਸ ਦਰਜ ਕਰ ਲਿਆ ਹੈ।

Karan Kumar

This news is Content Editor Karan Kumar