ਅਬੋਹਰ-ਫਾਜ਼ਿਲਕਾ ਰੋਡ ’ਤੇ 2 ਟਰੱਕਾਂ ਦੀ ਹੋਈ ਟੱਕਰ, ਵੱਡਾ ਹਾਦਸਾ ਟਲਿਆ

04/13/2024 6:30:13 PM

ਅਬੋਹਰ (ਸੁਨੀਲ) – ਅਬੋਹਰ-ਫਾਜ਼ਿਲਕਾ ਰੋਡ ’ਤੇ ਪਿੰਡ ਡੰਗਰਖੇੜਾ ਨੇੜੇ ਅੱਜ ਸਵੇਰੇ ਦੋ ਟਰੱਕਾਂ ਦੀ ਆਪਸ ’ਚ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੋਵੇਂ ਟਰੱਕ ਬੁਰੀ ਤਰ੍ਹਾਂ ਨੁਕਸਾਨੇ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੱਕ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ। ਦੂਜੇ ਡਰਾਈਵਰ ਦਾ ਕਹਿਣਾ ਹੈ ਕਿ ਉਸ ਦੇ ਟਰੱਕ ਦਾ ਟਾਇਰ ਫਟ ਗਿਆ ਸੀ, ਜਿਸ ਕਾਰਨ ਇਹ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਸੜਕ ’ਤੇ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ - Bournvita ਨੂੰ ਹੈਲਥੀ ਡ੍ਰਿੰਕ ਕੈਟਾਗਰੀ ਤੋਂ ਹਟਾਇਆ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਮਿਲੀ ਜਾਣਕਾਰੀ ਅਨੁਸਾਰ ਟਰੱਕ ਚਾਲਕ ਸ਼ੰਭੂ ਵਾਸੀ ਜੋਧਪੁਰ, ਰਾਜਸਥਾਨ ਨੇ ਦੱਸਿਆ ਕਿ ਉਹ ਰਾਤ ਕਰੀਬ 11 ਵਜੇ ਜਲੰਧਰ ਤੋਂ ਆਲੂ ਲੈ ਕੇ ਆ ਰਿਹਾ ਸੀ। ਸਵੇਰੇ ਕਰੀਬ 5 ਵਜੇ ਜਦੋਂ ਅਬੋਹਰ-ਫਾਜ਼ਿਲਕਾ ਰੋਡ ’ਤੇ ਪਿੰਡ ਡੰਗਰਖੇੜਾ ਨੇੜੇ ਪਹੁੰਚਿਆ ਤਾਂ ਟਰੱਕ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਦੂਜੇ ਟਰੱਕ ਨਾਲ ਟਕਰਾ ਗਿਆ। ਹਾਦਸੇ ’ਚ ਉਹ ਵਾਲ-ਵਾਲ ਬਚ ਗਿਆ ਪਰ ਗੱਡੀ ਦਾ ਕਾਫ਼ੀ ਨੁਕਸਾਨ ਹੋ ਗਿਆ।

ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਪਹਿਲੀ ਵਾਰ 73 ਹਜ਼ਾਰ ਤੋਂ ਪਾਰ ਹੋਇਆ ਸੋਨਾ, ਜਾਣੋ ਚਾਂਦੀ ਦਾ ਰੇਟ

ਦੂਜੇ ਟਰੱਕ ਡਰਾਈਵਰ ਰਵਿੰਦਰ ਪਾਲ ਨੇ ਦੱਸਿਆ ਕਿ ਉਹ ਅਬੋਹਰ ਤੋਂ ਰੱਦੀ ਲੱਦ ਕੇ ਜਾ ਰਿਹਾ ਸੀ ਤਾਂ ਫਾਜ਼ਿਲਕਾ ਵਾਲੇ ਪਾਸੇ ਤੋਂ ਆ ਰਹੇ ਟਰੱਕ ਚਾਲਕ ਦੀ ਝਪਕੀ ਲੱਗ ਗਈ। ਉਹ ਸਾਹਮਣੇ ਤੋਂ ਉਸ ਵੱਲ ਟਰੱਕ ਲੈ ਕੇ ਆਉਣ ਲੱਗਾ, ਜਿਸਨੂੰ ਦੇਖ ਕੇ ਉਸਨੇ ਡਿੱਪਰ ਵੀ ਦਿੱਤੇ ਪਰ ਉਸਨੂੰ ਕੁਝ ਪਤਾ ਨਹੀਂ ਚਲਿਆ ਅਤੇ ਉਸਨੇ ਸਿੱਧੀ ਉਸਦੇ ਟਰੱਕ ’ਚ ਟੱਕਰ ਮਾਰ ਦਿੱਤੀ। ਹਾਲਾਂਕਿ ਹਾਦਸੇ ’ਚ ਦੋਵੇਂ ਟਰੱਕ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦੌਰਾਨ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News