ਚੈੱਕ ਬਾਊਂਸ ਮਾਮਲੇ ਵਿੱਚ 2 ਸਾਲ ਦੀ ਕੈਦ

Monday, Sep 16, 2024 - 06:15 PM (IST)

ਫਰੀਦਕੋਟ ( ਜਗਦੀਸ਼ )- ਮਾਣਯੋਗ ਜੁਡੀਸ਼ੀਅਲ ਮੈਜਿਸਟਰੇਟ ਦਮਨਦੀਪ ਕਮਲਹੀਰਾ ਦੀ ਅਦਾਲਤ ਨੇ ਚੈੱਕ ਬਾਊਂਸ ਹੋਣ ਦੇ ਇਕ ਮਾਮਲੇ ਵਿੱਚ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿਦਿੰਆਂ ਦੋ ਸਾਲ ਦੀ ਸਧਾਰਨ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਮਾਣਯੋਗ ਅਦਾਲਤ ਨੇ ਇਸ ਮਾਮਲੇ ਦੇ ਮੁਲਜ਼ਮ ਵੱਲੋਂ ਸ਼ਿਕਾਇਤ ਕਰਤਾ ਨੂੰ ਸੋਪੇ ਗਏ ਚੈਂਕ ਵਿੱਚ ਜਮ੍ਹਾ ਕਰਵਾਈ ਰਕਮ ਵਾਪਸ ਕਰਨ ਦੇ ਵੀ ਹੁਕਮ ਦਿੱਤੇ ਹਨ। 

ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਗੁਰਮੇਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਸਾਹੋ ਕੇ ਜ਼ਿਲ੍ਹਾ ਮੋਗਾ ਰਾਹੀ ਮੁਖਤਤਿਆਰੇ ਆਮ ਗੁਰਮੇਲ ਕੌਰ ਪਤਨੀ ਗੁਰਮੇਲ ਸਿੰਘ ਨੇ ਆਪਣੇ ਵਕੀਲ ਰਾਹੀ ਮਾਣਯੋਗ ਅਦਾਲਤ ਵਿੱਚ ਕੇਸ ਦਾਇਰ ਕਰਕੇ ਦੱਸਿਆ ਸੀ ਕਿ ਸੁਖਮੰਦਰ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਦੀਪ ਸਿੰਘ ਵਾਲਾ ਨੇ ਉਸ ਪਾਸੋ 80 ਲੱਖ ਰੁਪਏ ਉਧਾਰ ਲਏ ਅਤੇ ਇਸ ਰਕਮ ਨੂੰ ਅਦਾ ਕਰਨ ਲਈ ਇਕ ਚੈੱਕ ਮਿਤੀ 30 ਜੂਨ 2020 ਨੂੰ ਚੈਂਕ ਨੰਬਰ 000062 ਪੰਜਾਬ ਐਂਡ ਸਿੰਧ ਬੈਂਕ ਦਾ 80 ਲੱਖ ਰੁਪਏ ਦਾ ਉਸ ਨੂੰ ਦਿੱਤਾ। 

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਪਹਿਲੀ ਵਾਰ ਵਿਖਾਇਆ ਪੁੱਤਰ ਦਾ ਚਿਹਰਾ

ਸ਼ਿਕਾਇਤ ਕਰਤਾ ਗੁਰਮੇਲ ਸਿੰਘ ਨੇ ਤੈਅ ਤਾਰੀਖ਼ 'ਤੇ ਜਦੋਂ ਚੈੱਕ ਆਪਣੇ ਖ਼ਾਤੇ ਵਿੱਚ ਲਾਇਆ ਤਾਂ ਖ਼ਾਤੇ ਵਿੱਚ ਰਕਮ ਨਾ ਹੋਣ ਕਰਕੇ ਚੈੱਕ ਬਾਊਂਸ ਹੋ ਗਿਆ, ਜਿਸ 'ਤੇ ਸ਼ਿਕਾਇਤ ਕਰਤਾ ਨੇ ਆਪਣੇ ਵਕੀਲ ਬਿਕਰਮਜੀਤ ਸਿੰਘ ਬਰਾੜ ਅਤੇ ਗੁਰਸਿਮਰਨਜੀਤ ਸਿੰਘ ਬਰਾੜ ਦੇ ਰਾਹੀ ਮਾਣਯੋਗ ਅਦਾਲਤ ਵਿਚ ਸ਼ਿਕਾਇਤ ਦਰਜ ਕਰਵਾ ਦਿੱਤਾ। ਮੁਲੁਜ਼ਮਾਂ ਵੱਲੋਂ ਆਪਣੀ ਬੇਗੁਨਾਹੀ ਦਾ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੇ, ਜਿਸ 'ਤੇ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਵਕੀਲ ਬਿਕਰਮਜੀਤ ਸਿੰਘ ਬਰਾੜ ਅਤੇ ਗੁਰਸਿਮਰਨਜੀਤ ਸਿੰਘ ਬਰਾੜ ਦੀਆਂ ਦਲੀਲਾਂ ਦੇ ਨਾਲ ਸਹਿਮਤ ਹੁੰਦੇ ਹੋਏ ਆਪਣਾ ਫ਼ੈਸਲਾ ਸੁਣਾਇਆ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਸਕੂਲ ਬੱਸ ਦੀ ਸਵਿੱਫਟ ਕਾਰ ਨਾਲ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News