ਉਜੜੇ ਦੋ ਪਰਿਵਾਰ, ਭਿਆਨਕ ਸੜਕ ਹਾਦਸੇ ''ਚ ਚੜ੍ਹਦੀ ਜਵਾਨੀ ਜਹਾਨੋਂ ਤੁਰ ਗਏ ਨੌਜਵਾਨ

Thursday, May 04, 2023 - 10:53 AM (IST)

ਉਜੜੇ ਦੋ ਪਰਿਵਾਰ, ਭਿਆਨਕ ਸੜਕ ਹਾਦਸੇ ''ਚ ਚੜ੍ਹਦੀ ਜਵਾਨੀ ਜਹਾਨੋਂ ਤੁਰ ਗਏ ਨੌਜਵਾਨ

ਜਗਰਾਓਂ (ਮਾਲਵਾ) : ਦੇਰ ਰਾਤ ਕਰੀਬ 11 ਵਜੇ ਸਥਾਨਕ ਰਾਏਕੋਟ ਰੋਡ ’ਤੇ ਸਾਇੰਸ ਕਾਲਜ ਤੋਂ ਥੋੜ੍ਹਾ ਅੱਗੇ ਜਾ ਕੇ ਇਕ ਸਵਿਫਟ ਗੱਡੀ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ, ਜਿਸ ’ਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲਸ ਪਾਰਟੀ ਵਲੋਂ ਦੋਵਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਜਗਰਾਓਂ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੋਤਰੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਦਾਦੀ ਦਾ ਕਤਲ

ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ (20) ਪੁੱਤਰ ਦਲਜੀਤ ਸਿੰਘ ਆਪਣੇ ਦੋਸਤ ਜਗਰਾਜ ਸਿੰਘ (19) ਪੁੱਤਰ ਜਸਵੰਤ ਸਿੰਘ ਵਾਸੀ ਨੌਸ਼ਹਿਰਾ, ਪੰਨੂਆਂ ਥਾਣਾ ਸਹਰਾਲੀ ਜ਼ਿਲ੍ਹਾ ਤਰਨਤਾਰਨ ਨਾਲ ਸਵਿਫਟ ਗੱਡੀ ’ਚ ਤਰਨਤਾਰਨ ਤੋਂ ਰਾਏਕੋਟ ਨੂੰ ਜਾ ਰਿਹਾ ਸੀ। ਦੇਰ ਰਾਤ ਕਰੀਬ 11 ਵਜੇ ਉਸ ਦੀ ਗੱਡੀ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਲੱਗੇ ਦਰੱਖ਼ਤ ਨਾਲ ਜਾ ਟਕਰਾਈ। ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਦੋਵਾਂ ਮ੍ਰਿਤਕਾਂ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਫ਼ੌਜ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਜਾਇਜ਼ਾ ਲੈਣ ਪਹੁੰਚੇ ਏ. ਐੱਸ. ਆਈ. ਸਣੇ ਦੋ ਪੁਲਸ ਮੁਲਾਜ਼ਮਾਂ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News