3 ਚੋਰੀ ਦੇ ਮੋਟਰਸਾਈਕਲਾਂ ਸਣੇ 2 ਨੌਜਵਾਨ ਗ੍ਰਿਫ਼ਤਾਰ, ਇਕ ਪੁਲਸ ਦੀ ਗ੍ਰਿਫ਼ਤ ’ਚੋਂ ਬਾਹਰ

Friday, Jul 12, 2024 - 06:50 PM (IST)

ਅਬੋਹਰ (ਸੁਨੀਲ)- ਨਗਰ ਥਾਣਾ ਨੰਬਰ 1 ਦੀ ਪੁਲਸ ਨੇ ਦੋ ਨੌਜਵਾਨਾਂ ਨੂੰ ਤਿੰਨ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ ਜਦਕਿ ਤੀਜਾ ਨੌਜਵਾਨ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਸਹਾਇਕ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਫਾਜ਼ਿਲਕਾ ਰੋਡ ਚੌਂਕੀ ਨੇੜੇ ਮੌਜੂਦ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਰਵਿੰਦਰ ਸਿੰਘ ਉਰਫ਼ ਰਵੀ ਪੁੱਤਰ ਸੇਵਾ ਸਿੰਘ ਵਾਸੀ ਮੁੱਲਿਆਂਵਾਲੀ ਅਰਨੀਵਾਲਾ, ਗੁਰਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਦਲਬੀਰ ਸਿੰਘ ਵਾਸੀ ਡੱਬਵਾਲਾ ਕਲਾਂ ਅਤੇ ਅਮਨਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਅਰਨੀਵਾਲਾ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ।

ਅੱਜ ਵੀ ਉਹ ਬੁਰਜ ਮੁਹਾਰ ਲਿੰਕ ਰੋਡ ਤੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਆ ਰਹੇ ਹਨ। ਪੁਲਸ ਨੇ ਨਾਕਾਬੰਦੀ ਕਰਕੇ ਰਵਿੰਦਰ ਅਤੇ ਗੁਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਅਮਰਪ੍ਰੀਤ ਸਿੰਘ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਸ ਨੇ ਇਨ੍ਹਾਂ ਕੋਲੋਂ ਚੋਰੀ ਦੇ ਤਿੰਨ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਪੁਲਸ ਨੇ ਉਕਤ ਤਿੰਨਾਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 303 (2), 317 (2) ਬੀ. ਐੱਨ. ਐੱਸ. ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਘਟਨਾ, ਬੋਰਵੈੱਲ 'ਚ ਡਿੱਗਿਆ ਡੇਢ ਸਾਲ ਦਾ ਬੱਚਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News