ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ

Saturday, Aug 01, 2026 - 06:30 PM (IST)

ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਸਥਾਨਕ ਸਰਕਾਰੀ ਕਾਲਜ ਨੇੜੇ ਗਸ਼ਤ ਦੌਰਾਨ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਪਾਰਟੀ ਨੇ ਨਸ਼ੇ ਦੀ ਹਾਲਤ ’ਚ ਘੁੰਮ ਰਹੇ 2 ਨੌਜਵਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਸਹਾਇਕ ਸਬ-ਇੰਸਪੈਕਟਰ ਸਤੀਸ਼ ਕੁਮਾਰ ਆਪਣੀ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਅਤੇ ਚੈਕਿੰਗ ਦੇ ਸਬੰਧ ’ਚ ਇਲਾਕੇ ’ਚ ਗਸ਼ਤ ਕਰ ਰਹੇ ਸਨ। ਜਦੋਂ ਪੁਲਸ ਟੀਮ ਬਤਰੇ ਦੇ ਆਰੇ ਤੋਂ ਲਗਭਗ 200 ਮੀਟਰ ਅੱਗੇ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ 2 ਨੌਜਵਾਨ ਨਸ਼ੇ ਦੀ ਹਾਲਤ ’ਚ ਝੂਲਦੇ ਹੋਏ ਆਉਂਦੇ ਦਿਖਾਈ ਦਿੱਤੇ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਹਿਰਾਸਤ ’ਚ ਲਿਆ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਹਰਪਾਲ ਸਿੰਘ ਪੁੱਤਰ ਹਰੀਪਾਲ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਵਜ਼ੀਰ ਸਿੰਘ, ਦੋਵੇਂ ਵਾਸੀ ਪਿੰਡ ਮੋੜ (ਜ਼ਿਲਾ ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ

ਸ਼ੱਕ ਦੇ ਆਧਾਰ ’ਤੇ ਪੁਲਸ ਵੱਲੋਂ ਦੋਵਾਂ ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ ਗਿਆ। ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ, ਪੁਲਸ ਨੇ ਦੋਵਾਂ ਖ਼ਿਲਾਫ ਥਾਣਾ ਸਦਰ ਵਿਖੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News