ਬੇਖੌਫ਼ ਨਸ਼ਾ ਤਸਕਰ, 3 ਦਿਨਾਂ ''ਚ 2 ਨੌਜਵਾਨਾਂ ਦੀ ਓਵਰਡੋਜ਼ ਨਾਲ ਮੌਤ

Monday, Nov 23, 2026 - 01:44 PM (IST)

ਬੇਖੌਫ਼ ਨਸ਼ਾ ਤਸਕਰ, 3 ਦਿਨਾਂ ''ਚ 2 ਨੌਜਵਾਨਾਂ ਦੀ ਓਵਰਡੋਜ਼ ਨਾਲ ਮੌਤ

ਮਾਛੀਵਾੜਾ ਸਾਹਿਬ(ਟੱਕਰ)- ਮਾਛੀਵਾੜਾ ਇਲਾਕੇ ਵਿਚ ਬੇਖੌਫ਼ ਹੋਏ ਨਸ਼ਾ ਤਸਕਰ ਨੌਜਵਾਨਾਂ ਨੂੰ ਮੌਤ ਵੰਡ ਰਹੇ ਹਨ ਅਤੇ 3 ਦਿਨਾਂ ਵਿਚ 2 ਨੌਜਵਾਨਾਂ ਦੀ ਮੌਤ ਹੋਣ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੋ ਦਿਨ ਪਹਿਲਾਂ ਹੀ ਇੰਦਰਾ ਕਾਲੋਨੀ ਦੇ ਵਾਸੀ ਦੁਬਈ ਤੋਂ ਪਰਤੇ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ ਅਤੇ ਪੁਲਸ ਨੇ ਇਸ ਸਬੰਧੀ 2 ਖਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਅਜੇ ਇਸ ਨੌਜਵਾਨ ਦੀ ਖ਼ਬਰਾਂ ਦੀਆਂ ਸਿਆਹੀ ਸੁੱਕੀ ਨਹੀਂ ਸੀ ਕਿ ਰਾਤ ਇੱਕ ਹੋਰ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮਰ ਗਿਆ। 

ਇਹ ਵੀ ਪੜ੍ਹੋ-ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕੇ 'ਚ ਪੰਜਾਬ 'ਚ ਹੋਰ ਗ੍ਰਿਫ਼ਤਾਰੀ, ਗੁਰਦਾਸਪੁਰ ਨਾਲ ਜੁੜੇ ਤਾਰ

ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ-ਨੂਰਪੁਰ ਰੋਡ ’ਤੇ ਇੱਕ ਕੱਚੇ ਰਸਤੇ ਉੱਪਰ ਲੋਕਾਂ ਨੇ ਇੱਕ ਨੌਜਵਾਨ ਨੂੰ ਬੇਸੁਧ ਹਾਲਤ ਵਿਚ ਪਿਆ ਦੇਖਿਆ ਜਿਸ ਸਬੰਧੀ ਪੁਲਸ ਨੂੰ ਜਦੋਂ ਸੂਚਿਤ ਕੀਤਾ ਗਿਆ ਤਾਂ ਮੌਕੇ ’ਤੇ ਸਹਾਇਕ ਥਾਣੇਦਾਰ ਪਰਮੋਦ ਸਿੰਘ ਪੁੱਜੇ। ਪੱਤਰਕਾਰਾਂ ਵਲੋਂ ਜਦੋਂ ਮੌਕੇ ’ਤੇ ਜਾ ਕੇ ਦੇਖਿਆ ਗਿਆ ਤਾਂ ਇਸ ਦੀ ਪਹਿਚਾਣ ਭੁਪਿੰਦਰ ਸਿੰਘ ਵਜੋਂ ਹੋਈ ਜੋ ਕਿ ਮਾਛੀਵਾੜਾ ਦਾ ਰਹਿਣ ਵਾਲਾ ਸੀ। ਨੌਜਵਾਨ ਭੁਪਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਕੋਲ ਹੀ ਨਸ਼ੇ ਵਾਲਾ ਟੀਕਾ ਵੀ ਪਿਆ ਸੀ। ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਤਾਂ ਉਹ ਮੌਕੇ ’ਤੇ ਪੁੱਜੇ ਜਿਨ੍ਹਾਂ ਵਲੋਂ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ

ਸੂਚਨਾ ਮਿਲਦੇ ਹੀ ਥਾਣਾ ਮੁਖੀ ਚਰਨਜੀਤ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਮ੍ਰਿਤਕ ਭੁਪਿੰਦਰ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਰਖਵਾ ਦਿੱਤਾ ਗਿਆ। ਮ੍ਰਿਤਕ ਭੁਪਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਉਸ ਨੂੰ ਨਸ਼ਾ ਦੇਣ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਆਰੰਭ ਕਰ ਦਿੱਤੀ ਹੈ। 3 ਦਿਨਾਂ ਵਿਚ ਦੋ ਨੌਜਵਾਨਾਂ ਦੀਆਂ ਮੌਤਾਂ ਹੋਣ ਕਾਰਨ ਮਾਛੀਵਾੜਾ ਇਲਾਕੇ ਦੇ ਲੋਕ ਚਿੰਤਤ ਹਨ ਕਿ ਇਹ ਨਸ਼ਾ ਕਦੋਂ ਰੁਕੇਗਾ ਅਤੇ ਕਦੋਂ ਸਾਡੇ ਪੰਜਾਬ ਦੀ ਜਵਾਨੀ ਤਬਾਹ ਹੋਣ ਤੋਂ ਬਚੇਗੀ। ਹੈਰਾਨੀ ਦੀ ਗੱਲ ਤਾਂ ਇਹ ਵੀ ਹੈ ਕਿ ਮਾਛੀਵਾੜਾ ਪੁਲਸ ਵਲੋਂ ਇਸ ਸਾਲ 2026 ਵਿਚ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ਼ ਸੈਂਕੜੇ ਪਰਚੇ ਦਰਜ ਕੀਤੇ ਅਤੇ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਪਰ ਇਸ ਦੇ ਬਾਵਜੂਦ ਵੀ ਨਸ਼ੇ ਦਾ ਨਾ ਰੁਕਣਾ ਇੱਕ ਵੱਡਾ ਸਵਾਲ ਖੜ੍ਹਾ ਕਰਦਾ ਹੈ।

ਇਹ ਵੀ ਪੜ੍ਹੋ-SSP ਦੇ ਹੁਕਮਾਂ 'ਤੇ ਅੰਮ੍ਰਿਤਸਰ ਜ਼ਿਲ੍ਹੇ 'ਚ 5 ਪੁਲਸ ਚੌਕੀਆਂ ਬੰਦ, ਸਠਿਆਲਾ ਸਮੇਤ ਕਈ ਪਿੰਡ ਪ੍ਰਭਾਵਿਤ

ਪਿਤਾ ਤੋਂ 500 ਰੁਪਏ ਲੈ ਕੇ ਮੌਤ ਦਾ ਸਮਾਨ ਖਰੀਦ ਕੇ ਲਿਆਇਆ ਪੁੱਤ
ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਅਮਰਦੀਪ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਇੱਕ ਫੈਕਟਰੀ ਵਿਚ ਨੌਕਰੀ ਕਰਦਾ ਸੀ ਪਰ ਕੱਲ੍ਹ ਉਸਦੀ ਰਾਤ ਦੀ ਸਿਫ਼ਟ ਰੱਦ ਹੋ ਕੇ ਦਿਨ ਵਿਚ ਤਬਦੀਲ ਹੋ ਗਈ। ਉਸਦਾ ਲੜਕਾ ਕਰੀਬ 6 ਵਜੇ ਬਜ਼ਾਰ ਗਿਆ ਅਤੇ ਉਸ ਕੋਲੋਂ 500 ਰੁਪਏ ਕੁਝ ਖਾਣ-ਪੀਣ ਲਈ ਲੈ ਕੇ ਗਿਆ। ਉਸਨੂੰ ਨਹੀਂ ਸੀ ਪਤਾ ਕਿ ਇਹ 500 ਰੁਪਏ ਦੇ ਨਾਲ ਉਸਦਾ ਪੁੱਤ ਮੌਤ ਦਾ ਸਮਾਨ ਖਰੀਦੇਗਾ ਜਿਸ ਨਾਲ ਉਸਦੀ ਜਾਨ ਚਲੀ ਜਾਵੇਗੀ। ਅਮਰਦੀਪ ਸਿੰਘ ਨੇ ਕਿਹਾ ਕਿ ਜਿਸ ਨੇ ਵੀ ਉਸਦੇ ਪੁੱਤਰ ਨੂੰ ਨਸ਼ਾ ਦਿੱਤਾ ਹੈ ਉਸ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੀਤਾ ਜਾਵੇ। ਪਰਿਵਾਰ ਨੇ ਇਹ ਵੀ ਮੰਗ ਕੀਤੀ ਕਿ ਮਾਛੀਵਾੜਾ ਇਲਾਕੇ ਵਿਚ ਨਸ਼ਾ ਕਿੱਥੋਂ ਆ ਰਿਹਾ ਹੈ ਉਸ ਦੀ ਜਾਂਚ ਕਰ ਪ੍ਰਮੁੱਖ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਜਾਵੇ।

ਇਹ ਵੀ ਪੜ੍ਹੋ-ਪੰਜਾਬ 'ਚ ਨਵਾਂ ਸਿਆਸੀ ਸਮੀਕਰਨ, ਬਸਪਾ ਨਾਲ ਮਿਲ ਕੇ ਚੋਣਾਂ ਲੜੇਗਾ ਅਕਾਲੀ ਦਲ (ਪੁਨਰ ਸੁਰਜੀਤ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News