ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

Wednesday, Aug 24, 2022 - 01:58 AM (IST)

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

ਬਰਨਾਲਾ (ਪੁਨੀਤ) : ਬਾਜਾਖਾਨਾ ਰੋਡ 'ਤੇ ਭਦੌੜ ਨੇੜੇ ਪਿੰਡ ਜੰਗੀਆਣਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਥਾਣਾ ਭਦੌੜ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚਸ਼ਮਦੀਦ ਨੇ ਦੱਸਿਆ ਕਿ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਕਾਰਨ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਬਾਈਕ ਸਵਾਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਐਂਬੂਲੈਂਸ ਦੇਰੀ ਨਾਲ ਪੁੱਜੀ, ਜਦਕਿ ਪੁਲਸ ਅਧਿਕਾਰੀ ਮੌਕੇ ’ਤੇ ਪੁੱਜੇ।

ਇਹ ਵੀ ਪੜ੍ਹੋ : ਸਤਲੁਜ ਦਰਿਆ 'ਚ ਨਹਾਉਂਦੇ ਸਮੇਂ ਇਕ ਨੌਜਵਾਨ ਦੀ ਮੌਤ, ਦੂਜੇ ਨੂੰ ਪਿੰਡ ਵਾਸੀਆਂ ਨੇ ਕੱਢਿਆ ਬਾਹਰ

PunjabKesari

ਇਸ ਸਬੰਧੀ ਥਾਣਾ ਭਦੌੜ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਉਹ ਮੌਕੇ 'ਤੇ ਪੁੱਜੇ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 2 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ ਇਕ ਦੀ ਮੌਕੇ 'ਤੇ, ਜਦਕਿ ਦੂਜੇ ਜ਼ਖਮੀ ਦੀ ਡੀ.ਐੱਮ.ਸੀ. ਲੁਧਿਆਣਾ 'ਚ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਸ ਨੇ ਮ੍ਰਿਤਕ ਦੇ ਵਾਰਿਸਾਂ ਦੇ ਬਿਆਨ ਦਰਜ ਕਰਕੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਓਨਟਾਰੀਓ 'ਚ ਜਨਮ ਅਸ਼ਟਮੀ ਮੌਕੇ ਇਸਕਾਨ ਮਿਲਟਨ ਕੌਂਸਲ ਵੱਲੋਂ ਪਹਿਲੇ ਹਿੰਦੂ ਮੰਦਰ ਦਾ ਕੀਤਾ ਗਿਆ ਉਦਘਾਟਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News