ਪੁਲਸ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਤੋਂ 20 ਗ੍ਰਾਮ ਹੈਰੋਇਨ ਕੀਤੀ ਬਰਾਮਦ
Thursday, Apr 21, 2022 - 02:42 PM (IST)

ਜ਼ੀਰਾ (ਗੁਰਮੇਲ ਸੇਖਵਾਂ, ਕੁਮਾਰ) : ਪਿੰਡ ਕੁਤਬਪੁਰਾ ਦੇ ਕੋਲ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਦੇ ਹੋਏ ਉਨ੍ਹਾਂ ਕੋਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਨ੍ਹਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਮਖੂ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸਦੀ ਜਾਣਕਾਰੀ ਦਿੰਦੇ ਏ.ਐੱਸ.ਆਈ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਪਿੰਡ ਕੁਤਬਪੁਰਾ ਦੇ ਕੋਲ ਮੋਟਰਸਾਈਕਲ ’ਤੇ ਦੋ ਸ਼ੱਕੀ ਵਿਅਕਤੀ ਆਉਂਦੇ ਦਿਖਾਈ ਦਿੱਤੇ, ਜੋ ਪੁਲਸ ਨੂੰ ਦੇਖ ਕੇ ਘਬਰਾ ਗਏ ਤੇ ਮੋਟਰਸਾਈਕਲ ਮੋੜ ਕੇ ਵਾਪਸ ਭੱਜਣ ਲੱਗੇ। ਪੁਲਸ ਵੱਲੋਂ ਉਨ੍ਹਾਂ ਨੂੰ ਕਾਬੂ ਕਰਕੇ ਜਦ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ : ਗੈਂਗਸਟਰ ਅਰਸ਼ ਡਾਲਾ ਦੇ ਨੇੜਲੇ ਸਹਿਯੋਗੀ ਜੱਸਾ ਦਾ ਅਣਪਛਾਤੇ ਵਿਅਕਤੀਆਂ ਨੇ ਕੀਤਾ ਕਤਲ
ਫੜੇ ਗਏ ਵਿਅਕਤੀਆਂ ਨੇ ਪੁਲਸ ਨੂੰ ਆਪਣੇ ਨਾਮ ਗੁਰਦੇਵ ਸਿੰਘ ਤੇ ਬੂਟਾ ਸਿੰਘ ਵਾਸੀ ਮੋਹਕਮ ਵਾਲਾ ਅਰਾਈਆਂ ਦੱਸਿਆ, ਜਿਨ੍ਹਾ ਨੂੰ ਪੁਲਸ ਨੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ