203 ਬੋਤਲਾਂ ਸ਼ਰਾਬ ਸਮੇਤ 4 ਕਾਬੂ, 1 ਫਰਾਰ

12/17/2019 7:00:03 PM

ਮਾਨਸਾ,(ਜੱਸਲ)- ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 203 ਬੋਤਲਾਂ ਸ਼ਰਾਬ ਸਮੇਤ ਟਰੱਕ, ਕਾਰ ਅਤੇ ਮੋਟਰਸਾਇਕਲ ਦੀ ਬਰਾਮਦਗੀ ਕੀਤੀ ਹੈ। ਜਦੋਂ ਕਿ ਇਕ ਵਿਅਕਤੀ ਭੱਜਣ ’ਚ ਸਫਲ ਹੋ ਗਿਆ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਕਰਮਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਘਾਸੂਆ, ਹਰਿਆਣਾ ਅਤੇ ਜਸਵਿੰਦਰ ਸਿੰਘ ਪੁੱਤਰ ਰਾਜਵੀਰ ਸਿੰਘ ਵਾਸੀ ਘਾਸੂਆ, ਹਰਿਆਣਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 120 ਬੋਤਲਾਂ ਸ਼ਰਾਬ ਠੇਕਾ ਮਾਰਕਾ ਸੌਫੀ (ਹਰਿਆਣਾ) ਸਮੇਤ ਕਾਰ ਮਾਰੂਤੀ, ਥਾਣਾ ਸਰਦੂਲਗਡ਼੍ਹ ਦੀ ਪੁਲਸ ਨੇ ਸੱਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜਟਾਣਾ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 36 ਬੋਤਲਾਂ ਸ਼ਰਾਬ ਠੇਕਾ ਮਾਰਕਾ ਜੁਗਨੀ (ਹਰਿਆਣਾ) ਸਮੇਤ ਮੋਟਰਸਾਈਕਲ ਪਲਟੀਨਾ, ਥਾਣਾ ਸਿਟੀ 1 ਮਾਨਸਾ ਦੀ ਪੁਲਸ ਨੇ ਹਰਵਿੰਦਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰ ਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਮਾਲਟਾ (ਹਰਿਆਣਾ) ਸਮੇਤ ਟਰੱਕ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ।

ਇਸ ਤੋਂ ਇਲਾਵਾ ਥਾਣਾ ਭੀਖੀ ਦੀ ਪੁਲਸ ਨੇ ਵਿਵੇਕਜੋਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭੀਖੀ ਕੋਲੋਂ 23 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਫੀ (ਚੰਡੀਗਡ਼੍ਹ) ਬਰਾਮਦ ਕੀਤੀਆਂ ਪਰ ਉਕਤ ਵਿਅਕਤੀ ਮੌਕੇ ’ਤੇ ਭੱਜਣ ’ਚ ਸਫਲ ਹੋ ਗਿਆ, ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Bharat Thapa

This news is Content Editor Bharat Thapa