21 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ, ਪਰਿਵਾਰਕ ਮੈਂਬਰਾਂ ਨੇ ਲਗਾਏ ਗੰਭੀਰ ਇਲਜ਼ਾਮ

Tuesday, Jan 02, 2024 - 09:58 PM (IST)

21 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ, ਪਰਿਵਾਰਕ ਮੈਂਬਰਾਂ ਨੇ ਲਗਾਏ ਗੰਭੀਰ ਇਲਜ਼ਾਮ

ਭਾਦਸੋਂ (ਅਵਤਾਰ)- ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਸਕਰਾਲੀ ਦੇ 21 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿਲਸ਼ਾਦ ਖ਼ਾਨ ਪੁੱਤਰ ਲੇਟ ਦਿਲਾਵਰ ਖਾਨ ਨੇ ਬੀਤੇ 1 ਜਨਵਰੀ ਨੂੰ ਖੁਦਕੁਸ਼ੀ ਕਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।

ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ

ਉੱਧਰ ਪਰਿਵਾਰ ਦੇ ਮੈਂਬਰਾ ਵਲੋਂ ਪਿੰਡ ਦੇ ਇਕ ਵਿਅਕਤੀ 'ਤੇ ਮ੍ਰਿਤਕ ਨਾਲ ਬਦਫੈਲੀ ਕਰਨ ਅਤੇ ਬਲੈਕਮੇਲ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ ਅਤੇ ਇਸ ਕਾਰਨ ਨਾਭਾ-ਭਾਦਸੋਂ ਰੋਡ 'ਤੇ ਪਰਿਵਾਰਕ ਮੈਂਬਰਾਂ ਨੇ ਰੋਸ ਮੁਜ਼ਾਹਿਰਾ ਕਰਦੇ ਹੋਏ ਧਰਨਾ ਲਗਾ ਕੇ ਪੁਲਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਡਰੱਗ ਤੇ ਹਥਿਆਰ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 19 ਕਿੱਲੋ ਹੈਰੋਇਨ ਡਰੱਗ ਮਨੀ ਸਣੇ 2 ਗ੍ਰਿਫ਼ਤਾਰ

ਥਾਣਾ ਮੁਖੀ ਇੰਸਪੈਕਟਰ ਇੰਦਰਪਾਲ ਚੌਹਾਨ ਦੇ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਸੁਖਵੀਰ ਸਿੰਘ ਪੁੱਤਰ ਹਰਵਿੰਦਰ ਸਿੰਘ, ਹਰਵਿੰਦਰ ਸਿੰਘ ਪੁੱਤਰ ਦੇਵ ਸਿੰਘ ਵਾਸੀਆਨ ਸਕਰਾਲੀ ਖਿਲਾਫ ਆਈ.ਪੀ.ਸੀ. ਦੀ ਧਾਰਾ 306, 377, 34 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਨਾਲ ਹੋ ਗਈ ਜੱਗੋਂ ਤੇਰ੍ਹਵੀਂ, ਅਨੋਖੇ ਢੰਗ ਨਾਲ ਬਣਿਆ ਠੱਗੀ ਦਾ ਸ਼ਿਕਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News