ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 23.8 ਕਰੋੜ ਦੀਆਂ ਵਸਤਾਂ ਜ਼ਬਤ

Thursday, Jan 13, 2022 - 11:29 PM (IST)

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 23.8 ਕਰੋੜ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ (ਬਿਊਰੋ)-  ਪੰਜਾਬ ਰਾਜ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁੱਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿਚ ਵੱਖ-ਵੱਖ ਸਰਵਾਈਲੈਂਸ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜੀ ਗਈ ਹੈ, ਜਿਸ ਦੀ ਕੀਮਤ 24 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 23.366 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜ਼ਬਤ ਕੀਤੀ ਗਈ ਹੈ।

ਇਹ ਖ਼ਬਰ ਪੜ੍ਹੋ-  ਪੰਤ ਦਾ ਦੱ. ਅਫਰੀਕਾ 'ਚ ਸੈਂਕੜਾ, ਅਜਿਹਾ ਕਰਨ ਵਾਲੇ ਬਣੇ ਪਹਿਲੇ ਏਸ਼ੀਆਈ ਵਿਕਟਕੀਪਰ ਬੱਲੇਬਾਜ਼
 ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਰਾਜ ਵਿਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿਚ 1131 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ 'ਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 362 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 2422 ਨਾਕੇ ਸਥਾਪਿਤ ਕੀਤੇ ਗਏ ਹਨ। 
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 31 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿਚ ਲਿਆਂਦੀ ਹੈ। ਸੂਬੇ 'ਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 998 ਮਾਮਲੇ ਕਾਰਵਾਈ ਅਧੀਨ ਹਨ ਅਤੇ ਜਿਨ੍ਹਾਂ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 873 ਲੋਕ ਹਿਰਾਸਤ ਵਿਚ ਲੈ ਲਏ ਹਨ ਅਤੇ ਬਾਕੀ 125 ਖ਼ਿਲਾਫ਼ ਕਾਰਵਾਈ ਜਾਰੀ ਹੈ।

ਇਹ ਖ਼ਬਰ ਪੜ੍ਹੋ- ਮੈਡ੍ਰਿਡ ਨੇ ਬਾਰਸੀਲੋਨਾ ਨੂੰ 100ਵੀਂ ਵਾਰ ਹਰਾਇਆ, ਸਪੈਨਿਸ਼ ਕੱਪ ਦੇ ਫਾਈਨਲ 'ਚ
 
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿਚ ਕੁੱਲ 297140 ਲਾਈਸੈਂਸੀ ਹਥਿਆਰ ਹਨ ਜਿਨ੍ਹਾਂ ਵਿਚੋਂ 12684 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁੱਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 17 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ।  ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿਚ ਚੋਣ ਅਮਲ ਵਿਚ ਡਿਊਟੀਆਂ ਨਿਭਾਉਣ ਵਾਲੇ ਅਮਲੇ ਦੇ ਕੋਵਿਡ-19 ਵੈਕਸੀਨੇਸ਼ਨ ਦੀ ਪਹਿਲੀ ਡੋਜ਼ 84% ਲੱਗ ਚੁੱਕੀ ਹੈ, ਜਦਕਿ ਦੂਸਰੀ ਡੋਜ਼ 49% ਮੁਲਾਜ਼ਮਾਂ ਨੂੰ ਲੱਗ ਚੁੱਕੀ ਹੈ। 
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿਚ ਆਰਦਸ਼ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ-ਵੱਖ ਟੀਮਾਂ ਵੱਲੋਂ 49852 ਸਰਕਾਰੀ ਥਾਵਾਂ ਤੇ 16900 ਨਿੱਜੀ ਥਾਵਾਂ ਤੋਂ ਬੈਨਰ ਪੋਸਟਰ ਤੇ ਦੀਵਾਰੀ ਇਸ਼ਤਿਹਾਰ ਹਟਾਏ ਗਏ ਹਨ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News