ਮੋਗਾ ਦੇ ਰੂਰਲ ਇਲਾਕੇ ’ਚ 23 ਅਤੇ ਅਰਬਨ ’ਚ 9 ਡੇਂਗੂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

09/14/2023 4:04:33 PM

ਮੋਗਾ (ਸੰਦੀਪ ਸ਼ਰਮਾ)- ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਅਤੇ ਜ਼ਿਲ੍ਹਾ ਏਪੀਡੀਮੋਲੋਜਿਸਟ ਡਾ. ਨਰੇਸ਼ ਆਮਲਾ ਦੇ ਆਦੇਸ਼ਾਂ ਅਤੇ ਦਿਸ਼ਾ-ਨਿਰਦੇਸ਼ਾਂ ’ਤੇ ਗਠਿਤ ਕੀਤੀਆਂ ਟੀਮਾਂ ਨੇ ਡੇਂਗੂ ਖ਼ਿਲਾਫ਼ ਕਾਰਵਾਈ ਕਰਦੇ ਹੋਏ 50 ਹਜ਼ਾਰ ਤੋਂ ਜ਼ਿਆਦਾ ਘਰਾਂ ਦੀ ਜਾਂਚ ਕੀਤੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਦੇ ਰੂਰਲ ਇਲਾਕੇ ਵਿੱਚ 23 ਅਤੇ ਸ਼ਹਿਰੀ ਇਲਾਕੇ ਵਿੱਚ 9 ਡੇਂਗੂ ਦੇ ਮਰੀਜ਼ ਸਾਹਮਣੇ ਆਉਣ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

ਇਸ ਅਭਿਆਨ ਦੌਰਾਨ ਟੀਮਾਂ ਵੱਲੋਂ 27 ਚਲਾਨ ਕੱਟਣ ਦੇ ਨਾਲ-ਨਾਲ 1900 ਸਥਾਨਾਂ ਤੋਂ ਮਿਲਿਆ ਡੇਂਗੂ ਲਾਰਵਾ ਮੌਕੇ ’ਤੇ ਨਸ਼ਟ ਕਰਵਾਇਆ ਹੈ। ਮੌਕੇ 'ਤੇ ਮੌਜੂਦ ਅਧਿਕਾਰੀਆਂ ਦੇ ਅਨੁਸਾਰ ਸ਼ਹਿਰ ਦੇ ਮੇਨ ਬਾਜ਼ਾਰ ਤੋਂ ਡੇਂਗੂ ਪ੍ਰਤੀ ਲਾਪ੍ਰਵਾਹੀ ਕਰਨ ਵਾਲੇ ਦੁਕਾਨਦਾਰਾਂ ਅਤੇ ਰਹਿਣ ਵਾਲੇ ਲੋਕਾਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਦੇ ਇੰਸੈਕਟਰ ਦਪਿੰਦਰ ਸਿੰਘ ਅਤੇ ਗਗਨਪ੍ਰੀਤ ਸਿੰਘ ਤੋਂ ਇਲਾਵਾ 12 ਬਰੀਡਿੰਗ ਚੈਕਸ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ : RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ

ਡੇਂਗੂ ਖ਼ਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਆਮ ਲੋਕ ਕਰਨ ਮਦਦ : ਸਿਵਲ ਸਰਜਨ
ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਨੇ ਕਿਹਾ ਕਿ ਡੇਂਗੂ ਨੂੰ ਲੈ ਕੇ ਲੋਕਾਂ ਦੀ ਸੁਰੱਖਿਆ ਪ੍ਰਤੀ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਗੰਭੀਰ ਹੈ। ਇਸ ਦੇ ਚੱਲਦੇ ਜ਼ਿਲ੍ਹੇ ਵਿੱਚ ਡੇਂਗੂ ਨੂੰ ਲੈ ਕੇ ਦੂਸਰੇ ਜ਼ਿਲ੍ਹਿਆਂ ਦੇ ਮੁਕਾਬਲੇ ਸਥਿਤੀ ਪੂਰੀ ਤਰ੍ਹਾਂ ਨਾਲ ਨਿਯੰਤਰਿਤ ਹੈ। ਸਿਵਲ ਸਰਜਨ ਨੇ ਆਮ ਲੋਕਾਂ ਨੂੰ ਡੇਂਗੂ ਦੇ ਇਸ ਅਭਿਆਨ ਵਿੱਚ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਦੂਜੇ ਦੇਸ਼ਾਂ ਦੇ ਮੁਕਾਬਲੇ ਭਾਰਤ ਵਿੱਚ iPhones ਇੰਨੇ ਮਹਿੰਗੇ ਕਿਉਂ ਹਨ? ਜਾਣੋ 3 ਵੱਡੇ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News