ਬਰਗਾੜੀ ਮੋਰਚੇ ''ਚ ਫਿਰੋਜ਼ਪੁਰ ਦੇ 23 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ
Sunday, Apr 24, 2022 - 12:54 PM (IST)
ਜੈਤੋ, 23 ਅਪ੍ਰੈਲ (ਪਰਾਸ਼ਰ) : 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ’ਚ ਚੱਲ ਰਿਹਾ ਹੈ। ਜਥੇ ਦੀ ਅਗਵਾਈ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਨੇ ਕੀਤੀ। ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ 23 ਸਿੰਘਾਂ ਨੇ ਇਕਬਾਲ ਸਿੰਘ, ਅੰਮ੍ਰਿਤਪਾਲ ਸਿੰਘ, ਰਵਿੰਦਰ ਸਿੰਘ , ਸਰਬਜੀਤ ਸਿੰਘ, ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਅਵਿਸ਼ੇਕ ਅਤੇ ਪਰਦੀਪ ਸਿੰਘ ਆਦਿ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰ ਕੇ ਜਥੇ ਦੇ ਰੂਪ ’ਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ। ਜਥੇ ਨੂੰ ਮੋਰਚੇ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ), ਪ੍ਰਗਟ ਸਿੰਘ ਮੱਖੂ ਤਿਹਾੜ ਜੇਲ ਆਦਿ ਨੇ ਰਵਾਨਾ ਕੀਤਾ।
ਇਹ ਵੀ ਪੜ੍ਹੋ : ਤੜਕੇ ਸਹੁਰਿਆਂ ਘਰੋਂ ਨੂੰਹ ਦੇ ਬਿਮਾਰ ਹੋਣ ਦਾ ਆਇਆ ਫੋਨ, ਜਦੋਂ ਪਹੁੰਚੇ ਮਾਪੇ ਤਾਂ ਧੀ ਦੀ ਹਾਲਤ ਵੇਖ ਉੱਡੇ ਹੋਸ਼