ਕਰਫਿਊ ਦੌਰਾਨ ਪਟਿਆਲਾ ਤੋਂ ਬਾਅਦ ਹੁਣ ਮਾਨਸਾ ਪੁਲਸ ’ਤੇ ਹਮਲਾ, 24 ਗ੍ਰਿਫਤਾਰ

04/12/2020 9:40:17 PM

ਮਾਨਸਾ, (ਮਿੱਤਲ)- ਮਾਨਸਾ ਜ਼ਿਲੇ ਦੇ ਪਿੰਡ ਠੂਠਿਆਂਵਾਲੀ ਵਿਖੇ ਕਰਫਿਊ ਦੌਰਾਨ ਪੁਲਸ ਡਿਊਟੀ ’ਚ ਵਿਘਨ ਪਾਉਣ ਅਤੇ ਪੁਲਸ ’ਤੇ ਹਮਲਾ ਕਰਨ ਦੇ ਦੋਸ਼ਾਂ ਹੇਠ ਕਰੀਬ 50 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਇਨ੍ਹਾਂ ’ਚੋਂ 24 ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ ਜਦਕਿ ਇਸ ਤੋਂ ਪਹਿਲਾਂ ਅੱਜ ਪਟਿਆਲਾ ਵਿਖੇ ਵੀ ਨਿਹੰਗਾਂ ਵੱਲੋਂ ਪੁਲਸ ’ਤੇ ਹਮਲਾ ਕੀਤਾ ਜਾ ਚੁੱਕਾ ਹੈ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਕਰਫਿਊ ਦੌਰਾਨ ਪੰਜਾਬ ਪੁਲਸ ਵੱਲੋਂ ਡੀ. ਜੀ. ਪੀ. ਦਿਨਕਰ ਗੁਪਤਾ ਦੀ ਅਗਵਾਈ ਹੇਠ ਜਿੱਥੇ ਚੌਕਸੀ ਵਰਤੀ ਜਾ ਰਹੀ ਹੈ, ਉੱਥੇ ਹੀ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਠੂਠਿਆਂਵਾਲੀ ਪੁਲਸ ਵੱਲੋਂ ਚੌਕੀ ਇੰਚਾਰਜ ਗੁਰਤੇਜ ਸਿੰਘ ਦੀ ਅਗਵਾਈ ਹੇਠ ਪੁਲਸ ਵੱਲੋਂ ਜਦੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਦਰਸ਼ਨ ਸਿੰਘ ਪੁੱਤਰ ਰਣ ਸਿੰਘ ਵਾਸੀ ਠੂਠਿਆਂਵਾਲੀ ਸਮੇਤ 14 ਵਿਅਕਤੀ ਗਲੀਆਂ ’ਚ ਘੁੰਮ ਕੇ ਕਰਫਿਊ ਦੀ ਉਲੰਘਣਾ ਕਰ ਰਹੇ ਸਨ, ਜਿਨ੍ਹਾਂ ਨੂੰ ਚੌਕੀ ਇੰਚਾਰਜ ਗੁਰਤੇਜ ਸਿੰਘ ਅਤੇ ਪੁਲਸ ਪਾਰਟੀ ਨੇ ਘਰਾਂ ’ਚ ਜਾਣ ਦੀ ਹਦਾਇਤ ਕੀਤੀ ਪਰ ਜਦੋਂ ਪੁਲਸ ਦਾ ਕਾਫਲਾ ਗਸ਼ਤ ਕਰ ਕੇ ਵਾਪਸ ਆਇਆ ਤਾਂ ਉਕਤ ਵਿਅਕਤੀਆਂ ਸਮੇਤ 30-35 ਹੋਰ ਅਣਪਛਾਤੇ ਵਿਅਕਤੀਆਂ ਨੇ ਡਾਂਗਾਂ ਸੋਟੀਆਂ ਲੈ ਕੇ ਸੀਲਿੰਗ ਨਾਕੇ ’ਤੇ ਖਡ਼੍ਹੀ ਕੀਤੀ ਟਰਾਲੀ ਨੂੰ ਪਲਟ ਕੇ ਹੋਕਾ ਦਿੱਤਾ ਕਿ ਅੱਜ ਪੁਲਸ ਨੂੰ ਸਬਕ ਸਿਖਾ ਦਿਓ, ਜਿਸ ਤਹਿਤ ਇਨ੍ਹਾਂ ਵਿਅਕਤੀਆਂ ਨੇ ਮਾਰ ਦੇਣ ਦੀ ਨੀਅਤ ਨਾਲ ਪੁਲਸ ਪਾਰਟੀ ’ਤੇ ਆਪਣੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ’ਚ ਚੌਕੀ ਇੰਚਾਰਜ ਗੁਰਤੇਜ ਸਿੰਘ ਨੂੰ ਜ਼ਖਮੀ ਕਰ ਦਿੱਤਾ, ਜਿਸ ਨੂੰ ਬਾਕੀ ਕਰਮਚਾਰੀਆਂ ਵੱਲੋਂ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ।

ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਇਲਾਜ ਅਧੀਨ ਗੁਰਤੇਜ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਰਮਚਾਰੀਆਂ ਨਾਲ ਸਰਕਾਰੀ ਗੱਡੀ ’ਚ ਸਵਾਰ ਹੋ ਕੇ ਪਿੰਡਾਂ ’ਚ ਕਰਫਿਊ ਸਬੰਧ ’ਚ ਲਾਅ ਐਂਡ ਆਰਡਰ ਦੀ ਪਾਲਣਾ ਕਰਵਾ ਰਹੇ ਸੀ ਅਤੇ ਜਦ ਉਹ ਪਿੰਡ ਠੂਠਿਆਂਵਾਲੀ ਪੁੱਜੇ ਤਾਂ ਪਿੰਡ ਦੀ ਫਿਰਨੀ ’ਤੇ ਵੱਡੀ ਗਿਣਤੀ ’ਚ ਲੋਕਾਂ ਨੇ ਪੁਲਸ ਪਾਰਟੀ ’ਤੇ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰ ਦਿੱਤਾ। ਥਾਣਾ ਸਦਰ ਦੀ ਪੁਲਸ ਨੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਦਰਸ਼ਨ ਸਿੰਘ ਪੁੱਤਰ ਰਣ ਸਿੰਘ, ਗੋੋਲਡੀ ਪੁੱਤਰ ਸਵਰਨ ਸਿੰਘ, ਸਿੱਪੀ ਪੁੱਤਰ ਬਾਬੂ ਸਿੰਘ, ਸੇਵਕ ਸਿੰਘ ਪੁੱਤਰ ਕੈਲਾ ਸਿੰਘ, ਸੇਵਕ ਸਿੰਘ ਪੁੱਤਰ ਰਾਮ ਸਿੰਘ, ਗੁਗਨੀ ਪੁੱਤਰ ਭੋੋਲਾ ਸਿੰਘ, ਭਾਊ ਪੁੱਤਰ ਰਾਮ ਸਿੰਘ, ਜੈਲ ਸਿੰਘ ਪੁੱਤਰ ਭੀਲੂ ਸਿੰਘ, ਲਾਲੂ ਮਿਸਤਰੀ ਪੁੱਤਰ ਜੋਗਿੰਦਰ ਸਿੰਘ, ਪੰਨੂੰ, ਕੁਲਜੀਤ, ਜੀਤਾ, ਪੀਕਾ, ਤਰਸੇਮ ਸਿੰਘ ਅਤੇ 30/35 ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਨ ਉਪਰੰਤ ਰਾਤ ਸਮੇਂ 300 ਪੁਲਸ ਮੁਲਾਜ਼ਮਾਂ ਸਮੇਤ ਸਬੰਧਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਪਿੰਡ ਦੀ ਘੇਰਾਬੰਦੀ ਕਰ ਲਈ, ਜਿਸ ਤਹਿਤ ਪੁਲਸ ਨੇ ਬਾਈਨੇਮ 14 ਮੁਲਜ਼ਮਾਂ ’ਚੋੋਂ 10 ਮੁਲਜ਼ਮਾਂ ਦਰਸ਼ਨ ਸਿੰਘ ਪੁੱਤਰ ਰਣ ਸਿੰਘ, ਪਵਨਦੀਪ ਸਿੰਘ ਪੁੱਤਰ ਜਸਪਾਲ ਸਿੰਘ, ਕੁਲਜੀਤ ਸਿੰਘ ਪੁੱਤਰ ਕੌੌਰ ਸਿੰਘ, ਜੀਤੀ ਸਿੰਘ ਪੁੱਤਰ ਗੁਰਮੇਲ ਸਿੰਘ, ਪੀਕਾ ਸਿੰਘ ਪੁੱਤਰ ਅਜੈਬ ਸਿੰਘ, ਗੁਰਸੇਵਕ ਸਿੰਘ ਪੁੱਤਰ ਰਾਮ ਸਿੰਘ, ਗਗਨਦੀਪ ਸਿੰਘ ਗਗਨੀ ਪੁੱਤਰ ਭੋਲਾ ਸਿੰਘ, ਲਾਲ ਸਿੰਘ ਪੁੱਤਰ ਜੋੋਗਿੰਦਰ ਸਿੰਘ, ਸੇਵਕ ਸਿੰਘ ਪੁੱਤਰ ਪਾਲ ਸਿੰਘ, ਜੈਲਾ ਸਿੰਘ ਪੁੱਤਰ ਭਿੱਲੂ ਸਿੰਘ ਵਾਸੀਆਨ ਠੂਠਿਆਂਵਾਲੀ ਨੂੰ ਗ੍ਰਿਫਤਾਰ ਕਰ ਕੇ ਵਰਤੇ ਹਥਿਆਰ ਬਰਾਮਦ ਕੀਤੇ ਗਏ। ਜਾਂਚ ਦੌਰਾਨ ਅਣਪਛਾਤੇ ਦੋੋਸ਼ੀਆਂ ਨੂੰ ਟਰੇਸ ਕਰ ਕੇ 14 ਹੋਰ ਦੋਸ਼ੀਆਂ ਨੂੰ ਨਾਮਜ਼ਦ ਕਰ ਕੇ ਹਰਪ੍ਰੀਤ ਸਿੰਘ ਪੁੱਤਰ ਜੈਲਾ ਸਿੰਘ, ਗਗਨਦੀਪ ਸਿੰਘ ਪੁੱਤਰ ਜੈਲਾ ਸਿੰਘ, ਕ੍ਰਿਸ਼ਨ ਸਿੰੰਘ ਪੁੱਤਰ ਦਰਸ਼ਨ ਸਿੰਘ, ਸਤਨਾਮ ਸਿੰਘ ਪੁੱਤਰ ਲੀਲਾ ਸਿੰਘ, ਰਾਜ ਕੁਮਾਰ ਪੁੱਤਰ ਜਗਦੀਸ਼ ਸਿੰਘ, ਨਾਇਬ ਸਿੰਘ ਪੁੱਤਰ ਬੀਰਾ ਸਿੰਘ, ਰਿੰਕੂ ਸਿੰਘ ਪੁੱਤਰ ਜੈਲਾ ਸਿੰਘ, ਗੁਰਜੰਟ ਸਿੰਘ ਪੁੱਤਰ ਤੇਜਾ ਸਿੰਘ, ਜਰਨੈਲ ਸਿੰਘ ਪੁੱਤਰ ਮਹਿੰਦਰ ਸਿੰਘ, ਸੁਖਦੇਵ ਸਿੰਘ ਪੁੱਤਰ ਜੂਪਾ ਸਿੰਘ, ਚਮਕੌੌਰ ਸਿੰਘ ਪੁੱਤਰ ਲਾਭ ਸਿੰਘ, ਦੁੱਲਾ ਸਿੰਘ ਪੁੱਤਰ ਗੁਰਮੀਤ ਸਿੰਘ, ਸੰਦੀਪ ਸਿੰਘ ਪੁੱਤਰ ਭੋਲਾ ਸਿੰਘ, ਸੇਵਕ ਸਿੰਘ ਪੁੱਤਰ ਅਮਰੀਕ ਸਿੰਘ ਵਾਸੀਆਨ ਠੂਠਿਆਂਵਾਲੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਤੱਕ ਮੁਕੱਦਮੇ ’ਚ ਕੁੱਲ 24 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਬਾਕੀ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਅਖੀਰ ’ਚ ਉਨ੍ਹਾਂ ਚਿਤਾਵਨੀ ਦਿੱਤੀ ਕਿ ਮਾਨਸਾ ਜ਼ਿਲੇ ’ਚ ਕਾਨੂੰਨ ਤੋਡ਼ਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।


Bharat Thapa

Content Editor

Related News