ਸੜਕ ਹਾਦਸੇ 'ਚ 25 ਸਾਲਾ ਨੌਜਵਾਨ ਦੀ ਮੌਤ
Sunday, Sep 15, 2019 - 06:35 PM (IST)

ਸਮਾਣਾ, (ਦਰਦ)- ਜਾਣਕਾਰੀ ਮੁਤਾਬਕ ਭਵਾਨੀਗੜ੍ਹ ਸੜਕ 'ਤੇ ਸਥਿਤ ਸਹਿਜਪੁਰਾ ਚੌਂਕ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਜਿਸ ਨੂੰ ਸਿਟੀ ਪੁਲਸ ਵਲੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਸਿਵਲ ਹਸਪਤਾਲ 'ਚ ਮ੍ਰਿਤਕ ਪਿੰ੍ਰਸ (25) ਪੁੱਤਰ ਓਮ ਪ੍ਰਕਾਸ਼ ਨਿਵਾਸੀ ਰਾਮਲੀਲਾ ਮੁਹੱਲਾ ਦਾ ਪੋਸਟਮਾਰਟਮ ਕਰਵਾਇਆ ਗਿਆ। ਜਾਂਚ ਅਧਿਕਾਰੀ ਸਿਟੀ ਪੁਲਸ ਦੇ ਏ. ਐਸ. ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਹਾਦਸੇ ਦੇ ਕਾਰਨਾ ਬਾਰੇ ਅਜੇ ਪੂਰੀ ਜਾਣਕਾਰੀ ਨਹੀਂ ਹੈ। ਮ੍ਰਿਤਕ ਪ੍ਰਿੰਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ, ਅਤੇ ਪ੍ਰਿੰਸ ਅਜੇ ਕੁਆਰਾ ਸੀ। ਪੁਲਸ ਨੇ ਪ੍ਰੀਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾ ਹਵਾਲੇ ਕਰ ਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।