ਵਿਦੇਸ਼ ਭੇਜਣ ਦੇ ਨਾਂ ’ਤੇ 26 ਲੱਖ ਦੀ ਠੱਗੀ, 2 ਨਾਮਜ਼ਦ

Saturday, Jul 20, 2024 - 06:37 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ 26 ਲੱਖ ਦੀ ਠੱਗੀ, 2 ਨਾਮਜ਼ਦ

ਬਠਿੰਡਾ (ਸੁਖਵਿੰਦਰ)-ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕਿ ਲੱਖਾਂ ਦੀ ਠੱਗੀ ਮਾਰਨ ਵਾਲੇ ਦੋ ਟਰੈਵਲ ਏਜੰਟਾਂ ਖ਼ਿਲਾਫ਼ ਥਰਮਲ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਗੁਰਕੀਰਤ ਸਿੰਘ ਵਾਸੀ ਮੀਆਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਵੱਲੋਂ ਵਿਦੇਸ਼ ਜਾਣ ਲਈ ਮੁਲਜ਼ਮ ਅਮਨਦੀਪ ਸਿੰਘ ਵਾਸੀ ਢੀਮਾ ਵਾਲੀ ਜ਼ਿਲ੍ਹਾ ਫਰੀਦਕੋਟ ਅਤੇ ਜਸਦੇਵ ਸਿੰਘ ਵਾਸੀ ਬਠਿੰਡਾ ਕੋਲ ਅਪਲਾਈ ਕੀਤਾ ਸੀ। ਵੀਜ਼ਾ ਲਗਾਉਣ ਲਈ ਮੁਲਜ਼ਮਾਂ ਵੱਲੋਂ ਉਸ ਕੋਲੋਂ 26 ਲੱਖ ਰੁਪਏ ਲਏ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਉਸ ਕੋਲੋਂ ਪੈਸੇ ਲੈ ਕਿ ਉਸ ਨੂੰ ਵੀਜ਼ਾ ਦੇ ਦਿੱਤਾ ਪਰ ਜਦੋਂ ਉਨ੍ਹਾਂ ਵੱਲੋਂ ਵੀਜ਼ਾ ਚੈੱਕ ਕਰਵਾਇਆ ਤਾਂ ਉਹ ਜ਼ਾਅਲੀ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਮੁਲਜ਼ਮਾਂ ਵੱਲੋਂ ਉਸ ਨਾਲ ਠੱਗੀ ਮਾਰੀ ਹੈ। ਪੁਲਸ ਵੱਲੋਂ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 


author

shivani attri

Content Editor

Related News