ਸੰਗਰੂਰ ਜ਼ਿਲ੍ਹੇ ਦੇ 26 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪਰਤੇ ਘਰ

Wednesday, Aug 05, 2020 - 12:16 AM (IST)

ਸੰਗਰੂਰ ਜ਼ਿਲ੍ਹੇ ਦੇ 26 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪਰਤੇ ਘਰ

ਸੰਗਰੂਰ,(ਜ.ਬ., ਵਿਵੇਕ ਸਿੰਧਵਾਨੀ, ਯਾਦਵਿੰਦਰ, ਸਿੰਗਲਾ)- ਸੰਗਰੂਰ ਜ਼ਿਲੇ ’ਚ ਅੱਜ 26 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਘਰਾਂ ’ਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਸਾਵਧਾਨੀਆਂ ਤੇ ਬਚਾਅ ਢੰਗ ਆਪਣਾ ਕੇ ਹੀ ਕੋਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ 7, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 4, ਹੋਮ ਆਈਸੋਲੇਸ਼ਨ ਤੋਂ 8 ਮਰੀਜ਼ , ਮਾਲੇਰਕੋਟਲਾ ਕੋਵਿਡ ਕੇਅਰ ਸੈਂਟਰ ਤੋਂ 6 ਅਤੇ ਸੰਗਰੂਰ ਕੋਵਿਡ ਕੇਅਰ ਸੈਂਟਰ ਤੋਂ 1 ਵਿਅਕਤੀ ਨੇ ਕੋਰੋਨਾ ’ਤੇ ਫਤਿਹ ਹਾਸਲ ਕੀਤੀ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ‘ਮਿਸ਼ਨ ਫਤਿਹ’ ਨਾਲ ਜੁੜਕੇ ਯੋਗਦਾਨ ਪਾਉਣ ਲਈ ਕੋਵਾ ਐਪ ਡਾਉਨਲੋਡ ਕਰਨ ਅਤੇ ਐਪ ਤੋਂ ਸਹੀ ਜਾਣਕਾਰੀ-ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।


author

Bharat Thapa

Content Editor

Related News