ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਸਾਲਾਂ ''ਚ 266 ਮੌਤਾਂ, ਪੰਜਾਬ-ਹਰਿਆਣਾ ਹਾਈ ਕੋਰਟ ਨੇ ਜਤਾਈ ਚਿੰਤਾ

09/23/2023 2:55:12 PM

ਚੰਡੀਗੜ੍ਹ- ਪਿਛਲੇ ਤਿੰਨ ਸਾਲਾਂ 'ਚ ਪੰਜਾਬ ਵਿਚ ਨਸ਼ੇ ਦੀ ਓਵਰਡੋਜ਼ ਕਾਰਨ 266 ਲੋਕਾਂ ਜਾਨ ਜਾ ਚੁੱਕੇ ਹਨ। ਇਨ੍ਹਾਂ ਅੰਕੜਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਨਸ਼ਿਆਂ 'ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ-  ਨਿਯੁਕਤੀ ਪੱਤਰ ਦੇਣ ਵੇਲੇ ਬੋਲੇ CM ਮਾਨ- ਪਹਿਲੀਆਂ ਸਰਕਾਰਾਂ ਤੋਂ ਨਿਰਾਸ਼ ਨੌਜਵਾਨਾਂ ਨੇ ਕੀਤਾ ਵਿਦੇਸ਼ਾਂ ਦਾ ਰੁਖ

ਜਲੰਧਰ ਵਾਸੀ ਨਿਧੀ ਨੇ ਐਡਵੋਕੇਟ ਸਤਨਾਮ ਸਿੰਘ ਠਾਕੁਰ ਰਾਹੀਂ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਨੂੰ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਪਟੀਸ਼ਨ 'ਚ ਦੱਸਿਆ ਗਿਆ ਸੀ ਕਿ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਸੀ। ਉਸ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਐੱਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿਚ 12 ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਪਟੀਸ਼ਨਰ ਉਨ੍ਹਾਂ ਵਿੱਚੋਂ ਇਕ ਹੈ, ਜਦਕਿ ਉਸ ਦੀ ਇਸ ਕੇਸ ਵਿੱਚ ਕੋਈ ਭੂਮਿਕਾ ਨਹੀਂ ਹੈ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਨੂੰ ਝਟਕਾ, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਨੇ ਫੜਿਆ ਭਾਜਪਾ ਦਾ ਪੱਲਾ

2020-21 ਦਰਮਿਆਨ 36, 2021-22 ਦਰਮਿਆਨ 71 ਅਤੇ 2022-23 'ਚ 156 ਲੋਕਾਂ ਦੀ ਮੌਤ ਹੋਈ ਹੈ। ਬਠਿੰਡਾ 'ਚ ਸਭ ਤੋਂ ਵੱਧ 38, ਤਰਨਤਾਰਨ 'ਚ 30, ਫ਼ਿਰੋਜ਼ਪੁਰ 'ਚ 19, ਮੋਗਾ ਅਤੇ ਅੰਮ੍ਰਿਤਸਰ 'ਚ 17, ਹੁਸ਼ਿਆਰਪੁਰ ਅਤੇ ਫਾਜ਼ਿਲਕਾ 'ਚ 14 ਅਤੇ ਫਰੀਦਕੋਟ 'ਚ 13 ਮੌਤਾਂ ਹੋਈਆਂ ਹਨ। ਹਰ ਸਾਲ ਵੱਧ ਰਹੀਆਂ ਮੌਤਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਹਾਈਕੋਰਟ ਨੇ ਹੁਣ ਪੰਜਾਬ ਦੇ ਮੁੱਖ ਸਕੱਤਰ ਨੂੰ ਨਸ਼ਿਆਂ 'ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ- ਰਿਸ਼ਤੇਦਾਰ ਕੋਲ ਆਏ ਨੌਜਵਾਨ ਨੂੰ ਚਿੱਟੇ ਦੀ ਓਵਰਡੋਜ਼ ਵਾਲਾ ਟੀਕਾ ਲਗਾ ਦਿੱਤੀ ਦਰਦਨਾਕ ਮੌਤ, 2 ਨਾਮਜ਼ਦ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News