ਕਰੀਬ 2.30 ਕਰੋੜ ਦੀ ਲਾਗਤ ਨਾਲ ਜ਼ਿਲ੍ਹੇ ਦੇ 28 ਪਿੰਡ ਬਣਨਗੇ ‘ਸਮਾਰਟ’

10/17/2020 10:42:44 PM

ਮਾਨਸਾ,(ਸੰਦੀਪ ਮਿੱਤਲ)- ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪਿੰਡਾਂ ਦੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਅੱਜ ਇਸ ਮੁਹਿੰਮ ਦਾ ਆਗਾਜ਼ ਐਮ.ਪੀ ਸ਼੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਵਰਚੂਅਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਸਾਰੇ 5 ਬਲਾਕਾਂ ਵਿੱਚ 28 ਪਿੰਡਾਂ ਦੀ ਚੋਣ ਦੂਜੇ ਪੜਾਅ ਤਹਿਤ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਲਈ ਕੀਤੀ ਗਈ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮੂਹ ਕਾਰਜ ਨਿਰਧਾਰਿਤ ਸਮੇਂ ਅੰਦਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਏ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਮਾਨਸਾ ਦੇ 6 ਪਿੰਡਾਂ ਵਿੱਚ 53.20 ਲੱਖ, ਬਲਾਕ ਭੀਖੀ ਦੇ 5 ਪਿੰਡਾਂ ਵਿੱਚ 53.99 ਲੱਖ, ਬਲਾਕ ਸਰਦੂਲਗੜ੍ਹ ਦੇ 6 ਪਿੰਡਾਂ ਵਿੱਚ 44.39 ਲੱਖ, ਬਲਾਕ ਬੁਢਲਾਡਾ ਦੇ 6 ਪਿੰਡਾਂ ਵਿੱਚ 50.31 ਲੱਖ ਅਤੇ ਬਲਾਕ ਝੁਨੀਰ ਦੇ 5 ਪਿੰਡਾਂ ਵਿੱਚ 29.20 ਲੱਖ ਦੀ ਲਾਗਤ ਵਾਲੇ ਕੰਮਾਂ ਦੀ ਰਸਮੀ ਸ਼ੁਰੂਆਤ ਅੱਜ ਕਰ ਦਿੱਤੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਡਾ. ਸ਼ਿਖਾ ਭਗਤ ਵੀ ਹਾਜ਼ਰ ਸਨ।

Bharat Thapa

This news is Content Editor Bharat Thapa