ਫਰੀਦਕੋਟ ਦੀਆਂ ਮੰਡੀਆਂ ''ਚ 3,40,644 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ

Friday, Nov 01, 2024 - 05:10 PM (IST)

ਫਰੀਦਕੋਟ ਦੀਆਂ ਮੰਡੀਆਂ ''ਚ 3,40,644 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ

ਫਰੀਦਕੋਟ (ਚਾਵਲਾ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ ਕਿਉਂਕਿ ਮੰਡੀਆਂ ਵਿੱਚ ਦਾਖ਼ਲ ਹੋਣ ਵੇਲੇ ਝੋਨੇ ਦੀ ਨਮੀ ਚੈੱਕ ਕੀਤੀ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਅਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸ ਦਾ ਨਿਪਟਾਰਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 3, 40, 644 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 2,95,093 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 531.90 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਖ਼ਰੀਦੇ ਝੋਨੇ ਦੀ 56 ਫ਼ੀਸਦੀ ਤੋਂ ਵੱਧ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਮੰਡੀਆਂ ਵਿਚ ਨਵੇਂ ਝੋਨੇ ਦੀ ਆਮਦ ਲਈ ਜਗ੍ਹਾ ਦੀ ਕੋਈ ਸਮੱਸਿਆ ਨਹੀਂ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦਾ AQI ਹੋਇਆ 300 ਪਾਰ, ਇਨ੍ਹਾਂ ਮਰੀਜ਼ਾਂ ਲਈ ਮੰਡਰਾਉਣ ਲੱਗਾ ਖ਼ਤਰਾ

ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜੀ ਖ਼ਰੀਦ ਕੇਂਦਰਾਂ ਵਿਚ ਕੱਲ੍ਹ ਸ਼ਾਮ ਤੱਕ ਹੋਈ ਖ਼ਰੀਦ ਦੇ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 1, 07, 835 ਮੀਟ੍ਰਿਕ ਟਨ, ਮਾਰਕਫੈਡ ਨੇ 7, 23, 334 ਮੀਟ੍ਰਿਕ ਟਨ, ਪਨਸਪ ਨੇ 62685 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 31022 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਖ਼ਰੀਦੇ ਗਏ ਝੋਨੇ ਵਿੱਚੋਂ 1, 70, 202 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ। 

ਇਹ ਵੀ ਪੜ੍ਹੋ- KBC 'ਚ ਪੰਜਾਬ ਪੁਲਸ ਨੇ ਕਰਵਾ 'ਤੀ ਬੱਲੇ-ਬੱਲੇ, ਛੋਟੇ ਜਿਹੇ ਕਸਬੇ ਦੀ ਧੀ ਨੇ ਖੱਟਿਆ ਵੱਡਾ ਨਾਮਣਾ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News