ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 3 ਮੁਲਜ਼ਮ ਕੀਤੇ ਗ੍ਰਿਫਤਾਰ : SSP ਸੁਰੇਂਦਰ

09/23/2020 2:02:41 AM

ਮਾਨਸਾ,(ਮਿੱਤਲ) - ਮਾਨਸਾ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 3 ਮੁਕੱਦਮੇ ਦਰਜ਼ ਰਜਿਸਟਰ ਕੀਤੇ ਗਏ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋਂ 3 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਸਕੂਟਰੀ, 1 ਚਾਲੂ ਭੱਠੀ, 100 ਲੀਟਰ ਲਾਹਣ ਅਤੇ 22 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਜਿਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿਖੇ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ 'ਚ ਲਿਆਂਦੀ ਗਈ ਹੈ।  
ਐਸ. ਐਸ. ਪੀ. ਮਾਨਸਾ ਸੁਰੇਂਦਰ ਲਾਂਬਾ, ਆਈ. ਪੀ. ਐਸ. ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਪਾਰਟੀ ਨੇ ਸੰਦੀਪ ਕੁਮਾਰ ਪੁੱਤਰ ਰਣਧੀਰ ਸਿੰਘ ਵਾਸੀ ਰੱਤਾ ਖੇੜਾ ਨੂੰ ਸਕੂਟਰੀ ਬਿਨਾ ਨੰਬਰੀ ਸਮੇਤ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ ਤੇ ਮੁਲਜ਼ਮ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ. ਡੀ. ਪੀ. ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਮਾਲ ਮੁਕੱਦਮਾ ਅਤੇ ਸਕੂਟਰੀ ਨੂੰ ਕਬਜਾ ਪੁਲਸ 'ਚ ਲਿਆ ਗਿਆ ਹੈ। ਜਿਸ ਦਾ ਪੁਲਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਅਮਨ ਖਾਂ ਉਰਫ ਕਾਲਾ ਪੁੱਤਰ ਕਪੂਰ ਖਾਂ ਵਾਸੀ ਬੀਰੋਕੇ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌਕੇ 'ਤੇ ਕਾਬੂ ਕਰਕੇ 1 ਚਾਲੂ ਭੱਠੀ, 100 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਗੁੱਡੀ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 21 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


 


Deepak Kumar

Content Editor

Related News