ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਨ ਜਾ ਰਹੇ 3 ਮੁਲਜ਼ਮ ਗ੍ਰਿਫ਼ਤਾਰ
Wednesday, Oct 04, 2023 - 03:29 PM (IST)

ਸਮਰਾਲਾ (ਗਰਗ, ਬੰਗੜ) : ਸਥਾਨਕ ਪੁਲਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ਹਨ। ਇਹ ਵਿਅਕਤੀ ਚੰਡੀਗੜ੍ਹ ਤੋਂ ਨਸ਼ੀਲੀ ਦਵਾਈਆਂ ਦੀ ਖੇਪ ਲੈ ਕੇ ਆ ਰਹੇ ਸਨ ਅਤੇ ਅੱਗੇ ਲੁਧਿਆਣਾ ਵਿਖੇ ਇਸ ਦੀ ਸਪਲਾਈ ਕੀਤੀ ਜਾਣੀ ਸੀ। ਪੁਲਸ ਨੂੰ ਮੁੱਢਲੀ ਪੁੱਛਗਿਛ ਵਿਚ ਇਹ ਵੀ ਪਤਾ ਲੱਗਿਆ ਹੈ, ਕਿ ਗ੍ਰਿਫ਼ਤਾਰ ਕੀਤੇ ਵਿਅਕਤੀ 2500-2500 ਰੁਪਏ ਬਦਲੇ ਸਿਰਫ਼ ਇਨ੍ਹਾਂ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਅੱਗੇ ਪਹੁੰਚਾਉਣ ਦਾ ਕੰਮ ਕਰਦੇ ਸਨ ਅਤੇ ਇਸ ਪੂਰੇ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੁਣ ਨਹੀਂ ਚੱਲਣਗੇ ਭੜਕਾਊ ਗੀਤ, ਹਥਿਆਰਾਂ ਬਾਰੇ ਵੀ ਨਵੀਆਂ ਹਦਾਇਤਾਂ ਜਾਰੀ
ਡੀ.ਐੱਸ.ਪੀ. ਜਸਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਸਥਾਨਕ ਪੁਲਸ ਨਸ਼ਿਆਂ ਖਿਲਾਫ਼ ਲਗਾਤਾਰ ਕਾਰਵਾਈ ਵਿਚ ਜੁਟੀ ਹੋਈ ਹੈ ਅਤੇ ਇਸੇ ਕੜੀ ਅਧੀਨ ਹੇਡੋਂ ਪੁਲਸ ਚੋਂਕੀ ਦੇ ਮੁਲਾਜ਼ਮਾਂ ਨੇ ਨਾਕਾਬੰਦੀ ਦੌਰਾਨ ਹੌਂਡਾ ਅਮੇਜ਼ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਵਿੱਚੋਂ 10 ਹਜ਼ਾਰ ਪਾਬੰਦੀਸ਼ੁਦਾ ਟਰਾਮਾਡੋਲ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ। ਕਾਰ ਵਿਚ ਸਵਾਰ ਤਿੰਨ ਵਿਅਕਤੀਆਂ ਖਰੜ ਨਿਵਾਸੀ ਸੰਦੀਪ ਸਿੰਘ, ਮਲਕੀਤ ਸਿੰਘ ਅਤੇ ਲਖਵੀਰ ਸਿੰਘ ਦੋਵੇਂ ਨਿਵਾਸੀ ਚੰਡੀਗੜ੍ਹ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਪੁੱਛਿਆ ਗਿਆ ਤਾਂ ਦੋਸ਼ੀਆਂ ਨੇ ਦੱਸਿਆ ਕਿ, ਉਨ੍ਹਾਂ ਨੂੰ 2500-2500 ਰੁਪਏ ਮਿਲਣੇ ਸਨ ਅਤੇ ਇਹ ਸਪਲਾਈ ਉਨ੍ਹਾਂ ਲੁਧਿਆਣਾ ਵਿਖੇ ਪਹੁੰਚਾਉਣੀ ਸੀ। ਪੁਲਸ ਨੇ ਦੋਸ਼ੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8