1400 ਨਸ਼ੀਲੀਆਂ ਗੋਲੀਆਂ ਅਤੇ 40 ਕਿਲੋ ਭੁੱਕੀ ਚੂਰਾ ਪੋਸਤ ਸਮੇਤ 3 ਕਾਬੂ, 1 ਫਰਾਰ

04/19/2022 12:30:54 PM

ਜ਼ੀਰਾ (ਗੁਰਮੇਲ ਸੇਖਵਾਂ) : ਥਾਣਾ ਮਖੂ ਦੀ ਪੁਲਸ ਨੇ ਦੋ ਵੱਖ ਵੱਖ ਮਾਮਲਿਆਂ ਵਿੱਚ 3 ਵਿਅਕਤੀਆਂ ਨੂੰ 1400 ਨਸ਼ੀਲੀਆਂ ਗੋਲੀਆਂ ਅਤੇ 40 ਕਿਲੋ ਭੁੱਕੀ ਚੌਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਫਰਾਰ ਹੋ ਗਿਆ ਹੈ, ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਮਖੂ ਵਿੱਚ ਐੱਨ.ਡੀ.ਪੀ.ਐੱਸ ਐਕਟ ਤਹਿਤ ਵੱਖ-ਵੱਖ ਮੁਕੱਦਮੇ ਦਰਜ ਕੀਤਾ ਗਏ ਹਨ। ਇਸਦੀ ਜਾਣਕਾਰੀ ਦਿੰਦੇ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਲੋਕਾਂ ਦੀ ਚੈਕਿੰਗ ਦੇ ਸਬੰਧ ਵਿੱਚ ਜ਼ੀਰਾ ਮਖੂ ਹਾਈਵੇ ’ਤੇ ਪੁੱਜੇ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਿਸ਼ਾਲ ਪੁੱਤਰ ਦਰਸ਼ਨ ਸਿੰਘ ਅਤੇ ਹੈਪੀ ਪੁੱਤਰ ਬਲਵਿੰਦਰ ਸਿੰਘ ਵਾਸੀ ਈਸਾ ਨਗਰੀ ਮਖੂ, ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ ਤੇ ਮੋਟਰਸਾਈਕਲ ’ਤੇ ਮਖੂ ਦਾਣੀ ਮੰਡੀ ਵਾਲੇ ਪਾਸੇ ਤੋਂ ਪਿੰਡ ਖਡੂਰ ਨੂੰ ਆਉਂਦੀ ਲਿੰਕ ਰੋਡ ’ਤੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਪਿੰਡ ਖਡੂਰ ਦੇ ਕੋਲ ਨਾਕਾਬੰਦੀ ਕਰਕੇ ਨਾਮਜ਼ਦ ਦੋਵੇਂ ਵਿਅਕਤੀਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਜਦ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 1400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। 

ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਲਈ ਮੇਰੇ ਬੋਲਣ ਤੋਂ ਕੁਝ ਲੋਕਾਂ ਨੂੰ ਪ੍ਰੇਸ਼ਾਨੀ, ਲੱਭ ਰਹੇ ਮੁੱਦੇ : ਤਨਮਨਜੀਤ ਸਿੰਘ ਢੇਸੀ

ਦੂਜੇ ਪਾਸੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਦੇਵ ਸਿੰਘ ਉਰਫ ਕਾਲਾ ਪੁੱਤਰ ਕਸ਼ਮੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਖੰਨਾ ਆਪਣੀ ਗੱਡੀ ’ਤੇ ਪੋਸਤ ਲਿਆ ਕੇ ਅੱਗੇ ਗਾਹਕਾਂ ਨੂੰ ਵੇਚਦੇ ਹਨ, ਜੋ ਅੱਜ ਆਪਣੀ ਪਸ਼ੂਆਂ ਵਾਲੀ ਹਵੇਲੀ ਵਿੱਚ ਗੱਡੀ ਵਿੱਚ ਪੋਸਤ ਲੋਡ ਕਰਕੇ ਅੱਗੇ ਤੁਰ ਫਿਰ ਕੇ ਗਾਹਕਾਂ ਨੂੰ ਵੇਚਣ ਦੀ ਤਿਆਰੀ ਵਿੱਚ ਹਨ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨਾਲ ਪਿੰਡ ਖੰਨਾ ਦੇ ਕੋਲ ਨਾਮਜ਼ਦ ਵਿਅਕਤੀਆਂ ਨੂੰ ਕਾਬੂ ਕਰਨ ਲਈ ਰੇਡ ਕੀਤਾ ਗਿਆ ਤਾਂ ਕੁਲਵਿੰਦਰ ਸਿੰਘ ਮੌਕਾ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਤੇ ਹਰਦੇਵ ਸਿੰਘ ਨੂੰ ਕਾਬੂ ਕਰ ਲਿਆ ਗਿਆ, ਜਿਸਦੇ ਕੋਲੋ 40 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਵੱਲੋਂ ਦੋਸ਼ੀ ਕੁਲਵਿੰਦਰ ਸਿੰਘ ਕਾਲਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ ਤੇ ਫੜੇ ਗਏ ਵਿਅਕਤੀਆਂ ਖ਼ਿਲਾਫ਼ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News