ਮੱਧ ਪ੍ਰਦੇਸ਼ ਤੋਂ ਪੰਜਾਬ ’ਚ ਅਫੀਮ ਲਿਆ ਕੇ ਵੇਚਣ ਵਾਲੇ 3 ਕਾਬੂ

04/30/2022 1:07:43 PM

ਫਾਜ਼ਿਲਕਾ (ਸੁਖਵਿੰਦਰ ਥਿੰਦ ਆਲਮਸ਼ਾਹ) : ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਫਾਜ਼ਿਲਕਾ ਜ਼ਿਲ੍ਹਾ ਪੁਲਸ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਮੁਹਿੰਮ ਵਿੱਢੀ ਹੋਈ ਹੈ ਜਿਸਦੇ ਤਹਿਤ ਬੀਤੇ ਦਿਨ ਅਬੋਹਰ ਪੁਲਸ ਨੇ ਜ਼ਿਲ੍ਹਾ ਪੁਲਸ ਮੁੱਖੀ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਫੀਮ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ 2 ਦੇ ਸੱਜਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਸੱਤ ਨਰਾਇਣ ਪੁੱਤਰ ਭਗਤਾ ਰਾਮ, ਮਨੋਹਰ ਲਾਲ ਪੁੱਤਰ ਘੀਸਾ ਲਾਲ, ਮਹਿਲ ਸਿੰਘ ਪੁੱਤਰ ਬੂਟਾ ਸਿੰਘ ਮੱਧ ਪ੍ਰਦੇਸ਼ ਤੋਂ ਅਫੀਮ ਲਿਆ ਕੇ ਅਬੋਹਰ ਅੰਦਰ ਵੇਚਣ ਦੇ ਆਦਿ ਹਨ ਅਤੇ ਅੱਜ ਵੀ ਉਹ ਅਫੀਮ ਲਿਆ ਰਹੇ ਹਨ। ਅਬੋਹਰ ਪੁਲਸ ਨੇ ਫੌਰੀ ਤੌਰ ’ਤੇ ਉਕਤ ਦੋਸ਼ੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਨਾ ਕੋਲੋ 3 ਕਿਲੋ 500 ਗ੍ਰਾਮ ਅਫੀਮ ਬਰਾਮਦ ਹੋਈ ਹੈ। ਪੁਲਸ ਨੇ ਉਕਤ ਦੋਸ਼ੀਆਂ ਨੂੰ ਕਾਬੂ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਿਹਤ ਵਿਭਾਗ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀ ਫੜ੍ਹਿਆ

 


Meenakshi

News Editor

Related News