ਨਾਜਾਇਜ਼ ਸ਼ਰਾਬ ਸਮੇਤ 2 ਔਰਤਾਂ ਸਮੇਤ 3 ਗ੍ਰਿਫਤਾਰ
Monday, Dec 03, 2018 - 05:09 AM (IST)

ਪਟਿਆਲਾ,(ਬਲਜਿੰਦਰ)- ਪਟਿਆਲਾ ਪੁਲਸ ਨੇ ਤਿੰਨ ਵੱਖ-ਵੱਖ ਕੇਸਾਂ ਵਿਚ ਨਾਜਾਇਜ਼ ਸ਼ਰਾਬ ਦੀਆਂ 72 ਬੋਤਲਾਂ ਸਮੇਤ 2 ਔਰਤਾਂ ਅਤੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪਹਿਲੇ ਕੇਸ ਵਿਚ ਥਾਣਾ ਸਦਰ ਪਟਿਆਲਾ ਦੇ ਐੱਸ. ਐੱਚ. ਓ. ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਕਾਲੋ ਵਾਸੀ ਪਿੰਡ ਸ਼ੇਰ ਮਾਜਰਾ ਨੂੰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਏ. ਐੱਸ. ਆਈ. ਪਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਬੱਸ ਅੱਡਾ ਪਿੰਡ ਬਹਿਲ ਵਿਖੇ ਮੌਜੂਦ ਸਨ। ਸ਼ੱਕ ਦੇ ਅਾਧਾਰ ’ਤੇ ਜਦੋਂ ਉਕਤ ਔਰਤ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਹੋਈਆਂ। ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
®ਦੂਜੇ ਕੇਸ ਵਿਚ ਵੀ ਥਾਣਾ ਸਦਰ ਦੀ ਪੁਲਸ ਵੱਲੋਂ ਹੀ ਅਮਰਜੀਤ ਕੌਰ ਵਾਸੀ ਸ਼ੇਰ ਮਾਜਰਾ ਨੂੰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਹੌਲਦਾਰ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਬੱਸ ਅੱਡਾ ਪਿੰਡ ਬਹਿਲ ਵਿਖੇ ਮੌਜੂਦ ਸਨ। ਸ਼ੱਕ ਦੇ ਅਾਧਾਰ ’ਤੇ ਜਦੋਂ ਉਕਤ ਔਰਤ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਹੋਈਆਂ। ਉਸ ਦੇ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
®ਤੀਜੇ ਕੇਸ ਵਿਚ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਐੱਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਰਾਜੂ ਬੱਤਾ ਵਾਸੀ ਮੁਸਲਿਮ ਕਾਲੋਨੀ ਐੱਸ. ਐੱਸ. ਟੀ. ਨਗਰ ਪਟਿਆਲਾ ਨੂੰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਸ ਮੁਤਾਬਕ ਏ. ਐੱਸ. ਆਈ. ਸ਼ੀਸ਼ਪਾਲ ਪੁਲਸ ਪਾਰਟੀ ਸਮੇਤ ਬਾਜਵਾ ਕਾਲੋਨੀ ਪਟਿਆਲਾ ਵਿਖੇ ਮੌਜੂਦ ਸਨ। ਸ਼ੱਕ ਦੇ ਅਾਧਾਰ ’ਤੇ ਜਦੋਂ ਉਕਤ ਵਿਅਕਤੀ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਹੋਈਆਂ। ਉਸ ਦੇ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।