ਚੋਰੀ ਦੇ ਦੋ ਮੋਟਰਸਾਈਕਲਾਂ ਤੇ 4 ਗੈਸ ਸਿਲੰਡਰਾਂ ਸਮੇਤ 3 ਕਾਬੂ, ਇਕ ਫਰਾਰ

Friday, Oct 11, 2024 - 05:10 AM (IST)

ਚੋਰੀ ਦੇ ਦੋ ਮੋਟਰਸਾਈਕਲਾਂ ਤੇ 4 ਗੈਸ ਸਿਲੰਡਰਾਂ ਸਮੇਤ 3 ਕਾਬੂ, ਇਕ ਫਰਾਰ

ਮੋਗਾ (ਆਜ਼ਾਦ)-ਵ੍ਹੀਕਲ ਚੋਰਾਂ ਅਤੇ ਗਲਤ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਚੋਰੀ ਦੇ ਦੋ ਮੋਟਰਸਾਈਕਲ ਅਤੇ 4 ਗੈਸ ਸਿਲੰਡਰਾਂ ਸਮੇਤ ਤਿੰਨ ਨੂੰ ਕਾਬੂ ਕੀਤਾ ਹੈ, ਜਦਕਿ ਇਕ ਕਾਬੂ ਨਹੀਂ ਆ ਸਕਿਆ। ਥਾਣਾ ਸਿਟੀ ਸਾਊਥ ਦੇ ਇੰਚਾਰਜ ਇੰਸਪੈਕਟਰ ਇਕਬਾਲ ਹੁਸੈਨ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਨਪ੍ਰੀਤ ਸਿੰਘ ਨਿਵਾਸੀ ਬੇਦੀ ਨਗਰ ਮੋਗਾ ਨੂੰ ਕਾਬੂ ਕਰਕੇ ਉਸ ਤੋਂ ਇਕ ਬਿਨਾਂ ਨੰਬਰੀ ਹੀਰੋ ਹਾਂਡਾ ਮੋਟਰਸਾਈਕਲ ਬਰਾਮਦ ਕੀਤਾ, ਜਿਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਕੁੱਲ੍ਹੜ ਪਿੱਜ਼ਾ ਕੱਪਲ ਦਾ ਨਿਹੰਗਾਂ ਨਾਲ ਪਿਆ ਰੌਲਾ, ਅਸ਼ਲੀਲ ਵੀਡੀਓ ਨੂੰ ਲੈ ਕੇ ਨਿਹੰਗਾਂ ਨੇ ਦਿੱਤੀ ਧਮਕੀ

ਇਸ ਤਰ੍ਹਾਂ ਥਾਣਾ ਸਿਟੀ ਮੋਗਾ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਅਜੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜ਼ੀਰਾ ਰੋਡ ਮੋਗਾ ’ਤੇ ਜਾ ਰਹੇ ਸਨ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਸੁਖਦੇਵ ਸਿੰਘ ਅਤੇ ਉਸਦੀ ਪਤਨੀ ਹਰਜੀਤ ਕੌਰ ਨਿਵਾਸੀ ਪਿੰਡ ਮੁੰਡੀਆਂ ਕਲਾਂ ਲੁਧਿਆਣਾ ਨੂੰ ਕਾਬੂ ਕਰ ਕੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਥਾਣਾ ਸਿਟੀ ਮੋਗਾ ਦੇ ਇੰਚਾਰਜ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਜਸਵੰਤ ਰਾਏ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਐੱਮ. ਪੀ. ਬਸਤੀ ਲੰਡੇਕੇ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾਂ ਦੇ ਆਧਾਰ ’ਤੇ ਚੋਰੀ ਦੇ 4 ਗੈਸ ਸਲੰਡਰ ਬਰਾਮਦ ਕੀਤੇ ਗਏ, ਜਦਕਿ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਰਾ ਨਿਵਾਸੀ ਸਾਧਾਂਵਾਲੀ ਬਸਤੀ ਮੋਗਾ ਪੁਲਸ ਪਾਰਟੀ ਨੂੰ ਵੇਖ ਕੇ ਭੱਜ ਨਿਕਲਿਆ, ਜਿਸ ਖ਼ਿਲ਼ਾਫ਼ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਧਾਰਮਿਕ ਸਥਾਨ ਨੇੜੇ ਬੈਠੇ ਲੋਕਾਂ 'ਤੇ ਅੰਨ੍ਹੇਵਾਹ ਵਰ੍ਹਾਈਆਂ ਗੋਲ਼ੀਆਂ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News