ਚੂਰਾ-ਪੋਸਤ ਤੇ ਸ਼ਰਾਬ ਸਮੇਤ 3 ਗ੍ਰਿਫਤਾਰ, 1 ਫਰਾਰ

Monday, Jan 07, 2019 - 04:05 AM (IST)

ਚੂਰਾ-ਪੋਸਤ ਤੇ ਸ਼ਰਾਬ ਸਮੇਤ 3 ਗ੍ਰਿਫਤਾਰ, 1 ਫਰਾਰ

ਮੋਗਾ, (ਅਾਜ਼ਾਦ)- ਐਂਟੀ ਨਾਰਕੋਟਿਕਸ ਡਰੱਗ ਸੈੱਲ ਦੇ ਫਿਰੋਜ਼ਪੁਰ ਰੇਂਜ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਚੂਰਾ-ਪੋਸਤ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਬੁੱਘੀਪੁਰਾ ਚੌਕ ਕੋਲ ਗਸ਼ਤ ਕਰ ਰਹੇ ਸਨ ਤਾਂ ਸ਼ੱਕ ਦੇ ਅਾਧਾਰ ’ਤੇ  ਕਾਰ ਸਵਾਰ ਸੁਖਵਿੰਦਰ ਸਿੰਘ ਉਰਫ ਨੀਟਾ ਨਿਵਾਸੀ ਪਿੰਡ ਡਾਂਗੀਆਂ (ਲੁਧਿਆਣਾ) ਅਤੇ ਗੁਰਮੀਤ ਸਿੰਘ ਉਰਫ ਕਾਕਾ ਨਿਵਾਸੀ ਪਿੰਡ ਡੱਲਾ ਲੁਧਿਆਣਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਕਾਰ ਵਿਚੋਂ 35 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਗਿਆ। ਦੋਵਾਂ ਕਥਿਤ ਦੋਸ਼ੀਆਂ ਖਿਲਾਫ ਥਾਣਾ ਮਹਿਣਾ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।
 ਇਸੇ ਤਰ੍ਹਾਂ ਥਾਣਾ ਧਰਮਕੋਟ ਦੇ ਹੌਲਦਾਰ ਮੰਗਲ ਰਾਮ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪਿੰਡ ਦਾਨੂੰਵਾਲਾ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਅਾਧਾਰ ’ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਪੁਲਸ  ਨੂੰ ਦੇਖਦਿਆਂ ਹੀ ਸਦੀਕ ਮੁਹੰਮਦ ਨਿਵਾਸੀ ਪਿੰਡ ਤਲਵੰਡੀ ਮੱਲ੍ਹੀਆਂ ਭੱਜਣ ਵਿਚ ਸਫਲ ਹੋ ਗਿਆ, ਜਦਕਿ ਉਸ ਦਾ ਸਾਥੀ ਸਾਹਿਬਾਜ਼ ਖਾਨ ਨਿਵਾਸੀ ਪਿੰਡ ਤਲਵੰਡੀ ਮੱਲ੍ਹੀਆਂ ਨੂੰ ਪੁਲਸ  ਨੇ ਕਾਬੂ ਕਰ ਲਿਆ, ਜਿਸ ਕੋਲੋਂ ਪੰਜ ਪੇਟੀਆਂ ਸ਼ਰਾਬ ਠੇਕਾ ਬਰਾਮਦ ਕੀਤੀਆਂ ਗਈਆਂ। ਦੋਵਾਂ ਕਥਿਤ ਦੋਸ਼ੀਆਂ  ਖਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਫਰਾਰ ਕਥਿਤ ਦੋਸ਼ੀ ਦੀ ਤਲਾਸ਼ ਕੀਤੀ ਜਾ ਰਹੀ ਹੈ।


Related News