ਭਾਰੀ ਮਾਤਰਾ ''ਚ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ, ਇਕ ਫਰਾਰ

10/02/2020 10:52:03 AM

ਮੋਗਾ(ਆਜ਼ਾਦ)-ਨਸ਼ੀਲੇ ਪਦਾਰਥਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਅਤੇ ਸ਼ਰਾਬ ਬਰਾਮਦ ਕਰ ਕੇ ਇਕ ਔਰਤ ਸਮੇਤ ਤਿੰਨ ਨੂੰ ਕਾਬੂ ਕੀਤਾ, ਜਦਕਿ ਇਕ ਦੀ ਗ੍ਰਿਫਤਾਰੀ ਬਾਕੀ ਹੈ। ਐੱਸ. ਟੀ. ਐੱਫ਼. ਮੋਗਾ ਦੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਕੋਕਰੀ ਕਲਾਂ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਜਦ ਸਕੂਟਰੀ ਸਵਾਰ ਕਮਲਜੀਤ ਕੌਰ ਨਿਵਾਸੀ ਪਿੰਡ ਤਲਵੰਡੀ ਮੱਲੀਆਂ ਨੂੰ ਰੋਕਿਆ ਅਤੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਦੋਸ਼ੀ ਮਹਿਲਾ ਨੇ ਦੱਸਿਆ ਕਿ ਉਕਤ ਹੈਰੋਇਨ ਉਹ ਗੋਪੀ ਨਿਵਾਸੀ ਪਿੰਡ ਦੋਲੇਵਾਲਾ ਤੋਂ ਲੈ ਕੇ ਆਈ ਹੈ। ਪੁਲਸ ਨੇ ਉਸ ਨੂੰ ਵੀ ਉਕਤ ਮਾਮਲੇ 'ਚ ਨਾਮਜ਼ਦ ਕਰ ਕੇ ਥਾਣਾ ਅਜੀਤਵਾਲ 'ਚ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗੋਪੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਜਲਾਲਾਬਾਦ ਪੁਰਬੀ ਕੋਲ ਜਾ ਰਹੇ ਸਨ ਤਾਂ 
ਗੁਪਤ ਸੂਚਨਾ ਦੇ ਆਧਾਰ 'ਤੇ ਬੇਅੰਤ ਸਿੰਘ ਨਿਵਾਸੀ ਜਲਾਲਾਬਾਦ ਪੁਰਬੀ ਨੂੰ ਕਾਬੂ ਕਰ ਕੇ 500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤਰ੍ਹਾਂ ਥਾਣਾ ਧਰਮਕੋਟ ਦੇ ਹੌਲਦਾਰ ਨਰਿੰਦਰਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਬਲਵਿੰਦਰ ਸਿੰਘ ਨਿਵਾਸੀ ਪਿੰਡ ਸੈਦ ਜਲਾਲ ਨੂੰ ਕਾਬੂ ਕਰ ਕੇ 22 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


Aarti dhillon

Content Editor

Related News