ਮੈਰਿਜ ਪੈਲਸ ''ਚ ਕੰਮ ਕਰ ਰਹੇ 3 ਵਿਅਕਤੀਆਂ ਨੂੰ ਲੱਗਿਆ ਕਰੰਟ, ਹਾਲਤ ਗੰਭੀਰ

12/07/2023 5:23:00 PM

ਬੁਢਲਾਡਾ (ਬਾਂਸਲ)- ਸਥਾਨਕ ਸ਼ਹਿਰ ਦੇ ਮੈਰਿਜ ਪੈਲੇਸ 'ਚ ਕੈਟਰਿੰਗ ਦਾ ਕੰਮ ਕਰਨ ਵਾਲੇ 3 ਵਿਅਕਤੀਆਂ ਨੂੰ ਕਰੰਟ ਲੱਗਣ ਕਾਰਨ ਬੁਰੀ ਤਰ੍ਹਾਂ ਝੁਲਸਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੈਲਸ 'ਚ ਵਿਆਹ ਸਮਾਗਮ 'ਚ ਕੈਟਰਿੰਗ ਲਈ ਆਏ 3 ਨੌਜਵਾਨ ਸੋਨੂੰ (25) ਬਰਨਾਲਾ, ਮੋਨੂੰ (24) ਅਤੇ ਪ੍ਰੇਮ (25) ਵਾਸੀਆਨ ਸੰਗੂਰਰ ਕੰਮ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਪੌੜੀ ਉਪਰੋਂ ਲੰਘਦੀ ਬਿਜਲੀ ਦੀ ਤਾਰ ਨਾਲ ਲੱਗ ਗਈ ਜਿਸ ਕਾਰਨ ਤਿੰਨੋ ਵਿਅਕਤੀਆਂ ਨੂੰ ਕਰੰਟ ਨੇ ਆਪਣੇ ਚਪੇਟ 'ਚ ਲੈ ਲਿਆ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਸਿਮ ਸਣੇ ਬਰਾਮਦ ਹੋਏ 3 ਮੋਬਾਇਲ ਫ਼ੋਨ, ਮਾਮਲਾ ਦਰਜ

ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਤਿੰਨਾਂ ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ। ਮੌਕੇ ਤੇ ਐੱਸ.ਐੱਚ.ਓ. ਸਿਟੀ ਭੁਪਿੰਦਰਜੀਤ ਸਿੰਘ ਨੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀਆਂ ਦਾ ਹਾਲਚਾਲ ਪੁੱਛਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News