ਹੈਰੋਇਨ, ਸ਼ਰਾਬ ਅਤੇ ਲਾਹਣ ਸਣੇ 3 ਕਾਬੂ

01/22/2020 8:06:17 PM

ਮੋਗਾ,(ਆਜ਼ਾਦ)– ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਹੈਰੋਇਨ, ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਾਘਾਪੁਰਾਣਾ ਦੇ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦਿਆਂ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਹਰਮੀਤ ਸਿੰਘ ਨਿਵਾਸੀ ਪਿੰਡ ਭਲੂਰ ਨੂੰ ਕਾਬੂ ਕਰ ਕੇ ਉਸ ਕੋਲੋਂ 9 ਗ੍ਰਾਮ ਹੈਰੋਇਨ ਦੇ ਇਲਾਵਾ 5200 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਗਈ, ਜੋ ਡਰੱਗ ਮਨੀ ਦੱਸੀ ਜਾ ਰਹੀ ਹੈ। ਕਥਿਤ ਦੋਸ਼ੀ ਖਿਲਾਫ ਥਾਣਾ ਬਾਘਾਪੁਰਾਣਾ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸੇ ਤਰ੍ਹਾਂ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਬਸੰਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦਿਆਂ ਪਿੰਡ ਚੀਦਾ ਕੋਲ ਜਾ ਰਹੇ ਸਨ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਜਗਸੀਰ ਸਿੰਘ ਉਰਫ ਸੁੱਖਾ ਨਿਵਾਸੀ ਪਿੰਡ ਠੱਠੀ ਭਾਈ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱÎਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਲੰਢੇ ਕੋਲ ਜਾ ਰਹੇ ਸਨ ਤਾਂ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਗੁਰਮੀਤ ਸਿੰਘ ਨਿਵਾਸੀ ਪਿੰਡ ਲੰਢੇ ਨਾਜਾਇਜ਼ ਸ਼ਰਾਬ ਬਣਾਉਣ ਦਾ ਧੰਦਾ ਕਰਦਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਦੱਸੀ ਗਈ ਜਗ੍ਹਾ ’ਤੇ ਛਾਪਾਮਾਰੀ ਕਰ ਕੇ ਕਥਿਤ ਦੋਸ਼ੀ ਗੁਰਮੀਤ ਸਿੰਘ ਨੂੰ ਕਾਬੂ ਕਰ ਕੇ 40 ਕਿਲੋ ਲਾਹਣ ਬਰਾਮਦ ਕੀਤੀ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।


Bharat Thapa

Content Editor

Related News