ਨਸ਼ੇ ਵਾਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ 3 ਕਾਬੂ
Monday, Aug 26, 2019 - 02:56 AM (IST)

ਦੋਦਾ/ਸ੍ਰੀ ਮੁਕਤਸਰ ਸਾਹਿਬ,(ਲਖਵੀਰ, ਪਵਨ)– ਥਾਣਾ ਕੋਟਭਾਈ ਦੀ ਪੁਲਸ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਨਸ਼ਾ ਵਿਰੋਧੀ ਕਮੇਟੀ ਰੁਖਾਲਾ ਦੀ ਮਦਦ ਨਾਲ ਇਕ ਨਸ਼ਾ ਸਮੱਗਲਰ ਨੂੰ 30 ਨਸ਼ੇ ਵਾਲੀਆਂ ਗੋਲੀਆਂ ਅਤੇ 7400 ਡਰੱਗ ਮਨੀ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਰਾਮ ਸਿੰਘ ਨੇ ਦੱਸਿਆ ਕਿ ਜਦ ਏ. ਐੱਸ. ਆਈ. ਮੋਹਣ ਸਿੰਘ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਰੁਖਾਲੇ ਪਹੁੰਚੀ ਤਾਂ ਇਕ ਇਕੱਠ ਵੇਖ ਕੇ ਪਤਾ ਕੀਤਾ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਹੋਇਆ ਸੀ। ਜਦ ਪੁਲਸ ਪਾਰਟੀ ਨੇ ਉਸਦੀ ਤਲਾਸ਼ੀ ਲਈ ਤਾਂ ਉਸ ਦੇ ਮੋਟਰਸਾਈਕਲ ’ਚੋਂ 30 ਨਸ਼ੇ ਵਾਲੀਆਂ ਗੋਲੀਆਂ ਅਤੇ 7400 ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਡ਼ੇ ਗਏ ਵਿਅਕਤੀ ਦੀ ਪਹਿਚਾਣ ਜੋਗਿੰਦਰ ਸਿੰਘ ਪੁੱਤਰ ਅਨੂਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਸੁਖਨਾ ਅਬਲੂ ਦਾ ਰਹਿਣ ਵਾਲਾ ਹੈ। ਐੱਸ. ਆਈ. ਰਾਮ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਫਡ਼ੇ ਗਏ ਉਕਤ ਨੌਜਵਾਨ ਜੋਗਿੰਦਰ ਸਿੰਘ ਪੁੱਤਰ ਅਨੂਪ ਸਿੰਘ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।