ਨਸ਼ੇ ਵਾਲੇ ਪਾਊਡਰ ਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

02/20/2020 7:08:00 PM

ਗੋਨਿਆਣਾ,(ਗੋਰਾ ਲਾਲ)- ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਨਸ਼ਾ ਮੁਕਤ ਮੁਹਿੰਮ ਤਹਿਤ ਡਾ. ਨਾਨਕ ਸਿੰਘ ਐੱਸ. ਐੱਸ. ਪੀ. ਬਠਿੰਡਾ ਦੀਆਂ ਹਦਾਇਤਾਂ ’ਤੇ ਗੋਪਾਲ ਚੰਦ ਭੰਡਾਰੀ ਡੀ. ਐੱਸ. ਪੀ. ਭੁੱਚੋ ਦੇ ਹੁਕਮਾਂ ’ਤੇ ਥਾਣਾ ਨੇਹੀਆਂ ਵਾਲਾ ਪੁਲਸ ਵੱਲੋਂ ਥਾਣਾ ਮੁਖੀ ਬੂਟਾ ਸਿੰਘ ਦੀ ਅਗਵਾਈ ’ਚ ਨੇਹੀਆਂ ਵਾਲਾ ਪੁਲਸ ਪਾਰਟੀ ਨੇ ਵੱਖ-ਵੱਖ ਥਾਵਾਂ ਤੋਂ ਨਸ਼ੇ ਵਾਲਾ ਪਾਊਡਰ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਬੂਟਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਤਾਸ਼ ਸਿੰਗਲਾ ਪੁੱਤਰ ਭੂਸ਼ਨ ਕੁਮਾਰ ਵਾਸੀ ਗਲੀ ਗੋਬਿੰਦ ਰਾਮ ਪ੍ਰਧਾਨ ਵਾਲੀ ਵਾਸੀ ਗੋਨਿਆਣਾ ਮੰਡੀ ਨੂੰ ਪਿੰਡ ਜੀਦਾ ਦੇ ਕੋਲ ਪੁਲਸ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਅੱਧਾ ਗ੍ਰਾਮ ਹੈਰੋਇਨ ਮਿਲੀ। ਪੁਲਸ ਨੇ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਨੂੰ ਹਿਰਾਸਤ ’ਚ ਲੈ ਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ ਗਿਆ। ਨਸ਼ਾ ਰੋਕੂ ਮੁਹਿੰਮ ਤਹਿਤ ਇਕ ਹੋਰ ਵਿਅਕਤੀ ਬੂਟਾ ਖਾਨ ਪੁੱਤਰ ਗਗਨ ਖਾਨ ਵਾਸੀ ਮਲੂਕਾ ਪਿੰਡ ਖੇਮੂਆਣਾ ਕੋਲੋਂ ਲੰਘ ਰਿਹਾ ਸੀ, ਜਿਸ ਨੂੰੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ ਸਾਢੇ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਨੂੰ ਹਿਰਾਸਤ ’ਚ ਲੈ ਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ ਹੈ। ਬੂਟਾ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਗਸ਼ਤ ਦੌਰਾਨ ਇਕ ਸ਼ਰਾਬ ਸਮੱਗਲਰ ਨੂੰ ਵੀ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਕਿੱਲੀ ਨਿਹਾਲ ਸਿੰਘ ਵਾਲਾ ਨੂੰ ਚੈਕਿੰਗ ਦੌਰਾਨ ਰੋਕਿਆ ਗਿਆ ਤਾਂ ਉਸ ਕੋਲੋਂ 11 ਬੋਤਲਾਂ ਸ਼ਰਾਬ ਇੰਪਾਇਰ ਨੰ. 1 ਸੌਫੀ ਚੰਡੀਗਡ਼੍ਹ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਕਤ ਦੋਸ਼ੀ ਖਿਲਾਫ ਐਕਸਾਈਜ਼ ਐਕਟ ਅਧੀਨ ਕਾਬੂ ਕਰ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News