ਸੜਕ ਹਾਦਸਿਆਂ ’ਚ 3 ਵਿਅਕਤੀਆਂ ਦੀ ਮੌਤ, 3 ਜ਼ਖਮੀ

12/01/2020 3:08:00 AM

ਫਿਰੋਜ਼ਪੁਰ, (ਮਲਹੋਤਰਾ, ਆਨੰਦ)– ਸਡ਼ਕ ਹਾਦਸੇ ’ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦੇ ਦੋ ਸਾਥੀ ਜ਼ਖਮੀ ਹੋ ਗਏ। ਟਰਾਂਸਜੈਂਡਰ ਸਪਨਾ ਵਾਸੀ ਪਿੰਡ ਹਸਤੀਵਾਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਆਪਣੀ ਸਾਥੀ ਮਹੰਤ ਬਿੰਦਿਆ ਅਤੇ ਗੁਰਪ੍ਰੀਤ ਸਿੰਘ ਦੇ ਨਾਲ ਮੋਟਰਸਾਈਕਲ ’ਤੇ ਫਿਰੋਜ਼ਪੁਰ ਸ਼ਹਿਰ ਵੱਲ ਨੂੰ ਆ ਰਹੇ ਸਨ ਤਾਂ ਪਿੰਡ ਸਾਂਦੇ ਹਾਸ਼ਮ ਦੇ ਕੋਲ ਪਾਣੀ ਦੀ ਟੈਂਕੀ ਲੈ ਕੇ ਜਾ ਰਹੇ ਟਰੈਕਟਰ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਤਿੰਨੋਂ ਗੰਭੀਰ ਜ਼ਖਮੀ ਹੋ ਗਏ, ਜਿਨਾਂ ਨੂੰ ਲੋਕਾਂ ਨੇ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ। ਇੱਥੇ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਬਾਕੀ ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਥਾਣਾ ਕੁੱਲਗਡ਼ੀ ਦੇ ਏ. ਐੱਸ. ਆਈ. ਰਾਜ ਸਿੰਘ ਨੇ ਦੱਸਿਆ ਕਿ ਅਣਪਛਾਤੇ ਟਰੈਕਟਰ ਚਾਲਕ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।

Bharat Thapa

This news is Content Editor Bharat Thapa