ਚੈਕਿੰਗ ਦੌਰਾਨ ਫੜੇ ਗਏ ਕੈਸ਼/ਸਾਮਾਨ ਦੇ ਕੇਸਾਂ ਦੇ ਨਿਪਟਾਰੇ ਲਈ 3 ਮੈਂਬਰੀ ਕਮੇਟੀ ਦਾ ਗਠਨ : ਜ਼ਿਲਾ ਚੋਣ ਅਫ਼ਸਰ

01/18/2017 3:48:42 PM

ਫ਼ਿਰੋਜ਼ਪੁਰ (ਕੁਮਾਰ) - ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵਿਸ਼ੇਸ਼ ਚੈਕਿੰਗ ਟੀਮਾਂ ਵੱਲੋਂ ਕਿਸੇ ਵੀ ਵਿਅਕਤੀ ਤੋਂ 50 ਹਜ਼ਾਰ ਰੁਪਏ ਤੋਂ ਵੱਧ ਰਾਸ਼ੀ ਜਾਂ ਕੋਈ ਸਾਮਾਨ ਜ਼ਬਤ ਕੀਤਾ ਜਾਂਦਾ ਹੈ ਤਾਂ ਉਸ ਨੂੰ ਰਿਲੀਜ਼ ਕਰਨ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। 

ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਜੇਕਰ ਕਿਸੇ ਕੋਲੋਂ 50 ਹਜ਼ਾਰ ਤੋਂ ਵੱਧ ਦੀ ਨਕਦੀ ਜਾਂ ਕੋਈ ਇਤਰਾਜ਼ਯੋਗ ਸਮੱਗਰੀ ਫੜੀ ਜਾਂਦੀ ਹੈ ਤਾਂ ਉਹ ਤੁਰੰਤ ਸਰਕਾਰੀ ਖ਼ਜ਼ਾਨੇ/ਮਾਲਖ਼ਾਨੇ ''ਚ ਜਮ੍ਹਾ ਕਰਵਾਈ ਜਾਵੇ ਅਤੇ ਜੇਕਰ ਸਬੰਧਿਤ ਵਿਅਕਤੀ ਇਸ ਜ਼ਬਤ ਕੀਤੀ  ਰਾਸ਼ੀ/ਸਾਮਾਨ ਸਬੰਧੀ ਸਬੂਤ ਪੇਸ਼ ਕਰਦਾ ਹੈ ਤਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਬਣਾਈ 3 ਮੈਂਬਰੀ ਕਮੇਟੀ ਉਨ੍ਹਾਂ ਨੂੰ ਰਾਸ਼ੀ/ਸਾਮਾਨ ਵਾਪਸ ਕਰਨ ਦਾ ਅਧਿਕਾਰ ਰੱਖਦੀ ਹੈ।

Related News