ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
Friday, Jul 17, 2026 - 06:38 PM (IST)
ਫਾਜ਼ਿਲਕਾ(ਨਾਗਪਾਲ, ਲੀਲਾਧਰ)–ਜ਼ਿਲਾ ਫਾਜ਼ਿਲਕਾ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ ਹਨ। ਇਹ ਜਾਣਕਾਰੀ ਐੱਸ. ਐੱਸ. ਪੀ. ਫਾਜ਼ਿਲਕਾ ਗਗਨ ਅਜੀਤ ਸਿੰਘ ਨੇ ਆਪਣੇ ਦਫਤਰ ਵਿਖੇ ਪੱਤਰਕਾਰ ਵਾਰਤਾ ਦੌਰਾਨ ਸਾਂਝੀ ਕੀਤੀ।
ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਸੂਚਨਾ ਦੇ ਆਧਾਰ ’ਤੇ ਇਸ ਗਿਰੋਹ ਨੂੰ ਕਾਬੂ ਕੀਤਾ। ਜਿਸ ’ਚ ਰਵੀ ਕੁਮਾਰ, ਲਵਪ੍ਰੀਤ ਸਿੰਘ ਅਤੇ ਦਿਲਨੂਰ ਵਾਸੀ ਪਿੰਡ ਮੰਮੂ ਖੇੜਾ, ਜੋ ਫਾਜ਼ਿਲਕਾ ਦੇ ਟੀ. ਵੀ. ਟਾਵਰ ਐੱਲ. ਆਈ. ਸੀ. ਦਫਤਰ ਦੇ ਕੋਲ ਖੜ੍ਹੇ ਸਨ। ਇਨ੍ਹਾਂ ਨੂੰ ਕਾਬੂ ਕਰ ਕੇ ਇਨ੍ਹਾਂ ਕੋਲੋਂ 15 ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਫਾਜ਼ਿਲਕਾ ਦੇ ਨਾਲ ਲੱਗਦੇ ਜ਼ਿਲਿਆਂ ਤੋਂ ਇਲਾਵਾ ਰਾਜਸਥਾਨ ਤੋਂ ਵੀ ਮੋਟਰਸਾਈਕਲ ਚੋਰੀ ਕਰਦਾ ਸੀ ਅਤੇ ਅੱਗੇ ਚੰਡੀਗੜ੍ਹ ਵਿਖੇ ਇਨ੍ਹਾਂ ਮੋਟਰਸਾਈਕਲਾਂ ਨੂੰ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ’ਚ ਸ਼ਾਮਿਲ ਵੰਸ਼ ਵਾਸੀ ਪਿੰਡ ਘੱਲੂ ਹਾਲ ਆਬਾਦ ਚੰਡੀਗੜ੍ਹ, ਇੰਦਰਜੀਤ ਸਿੰਘ ਉਰਫ ਇੰਦੂ ਵਾਸੀ ਭਾਈ ਕੇ ਮਲੋਟ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਮੁਹਿੰਮ ਲਗਾਤਾਰ ਜਾਰੀ ਹੈ।
ਪੁਲਸ ਵੱਲੋਂ ਬਰਾਮਦ ਕੀਤੇ ਗਏ ਮੋਟਰਸਾਈਕਲਾਂ ’ਚ ਤਿੰਨ ਐੱਚ. ਐੱਫ. ਡੀਲਕਸ, ਤਿੰਨ ਬਜਾਜ ਪਲਟੀਨਾਂ, ਦੋ ਸੀਡੀ ਡੀਲੈਕਸ, 5 ਹੀਰੋ ਸਪਲੈਂਡਰ ਪਲਸ, ਇਕ ਸੀਡੀ 110 ਡਰੀਮ, ਇਕ ਹਾਂਡਾ 125 ਓਪਟੋਮੈਕਸ ਮੋਟਰਸਾਈਕਲ ਬਰਾਮਦ ਕੀਤੇ ਹਨ।
