ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ

01/24/2020 12:30:11 AM

ਰਾਮਪੁਰਾ ਫੂਲ,(ਤਰਸੇਮ)- ਪੁਲਸ ਥਾਣਾ ਸਿਟੀ ਰਾਮਪੁਰਾ ਵੱਲੋਂ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਬਰਾਂ ਨੂੰ ਕਾਬੂ ਕਰ ਲਏ ਜਾਣ ’ਤੇ ਬਾਕੀ ਰਹਿੰਦੇ ਇਕ ਔਰਤ ਸਮੇਤ ਤਿੰਨ ਦੇ ਫਰਾਰ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਇਤਲਾਹ ਮਿਲੀ ਸੀ ਕੇ ਮੁਲਜ਼ਮ ਹਨੀ ਪੁੱਤਰ ਬਿੰਦਰ ਸਿੰਘ, ਪਾਰਸ ਸਿੰਘ ਪੁੱਤਰ ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ, ਗੁਰਦਿੱਤਾ ਸਿੰਘ ਪੁੱਤਰ ਗੁਰਮੇਲ, ਜਸਪ੍ਰੀਤ ਸਿੰਘ ਪੁੱਤਰ ਦਾਰਾ ਸਿੰਘ ਵਾਸੀਅਾਨ ਲਹਿਰਾ ਧੂਰਕੋਟ ਤੇ ਸਰਬਜੀਤ ਕੌਰ ਵਾਸੀ ਰਾਮਪੁਰਾ ਮੰਡੀ ਮਿਲਕੇ ਮਾਡ਼ੀ ਵਾਲੀ ਝਿਡ਼ੀ ਮਹਿਰਾਜ ਰੋਡ ’ਤੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ-ਖੋਹ ਕਰਨ ਦੀ ਵਿਉਂਤ ਬਣਾ ਰਹੇ ਹਨ। ਇਸ ਅਧਾਰ ’ਤੇ ਥਾਣੇ ਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕਰ ਕੇ ਦੋਸ਼ੀ ਗੁਰਪ੍ਰੀਤ ਸਿੰਘ, ਗੁਰਦਿੱਤਾ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਜਦੋਂਕਿ ਔਰਤ ਸਣੇ ਤਿੰਨ ਮੁਲਜ਼ਮ ਫਰਾਰ ਹੋ ਗਏ। ਉਕਤ ਮੁਲਜ਼ਮਾਂ ਖਿਲਾਫ ਪੁਲਸ ਥਾਣਾ ਸਿਟੀ ਰਾਮਪੁਰਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮ ਥਾਣਾ ਹਵਾਲਾਤ ’ਚ ਬੰਦ ਹਨ ਤੇ ਫਰਾਰ ਹੋਏ ਕਥਿਤ ਦੋਸ਼ੀਆਂ ਦੀ ਤਲਾਸ਼ ਜਾਰੀ ਹੈ।


Bharat Thapa

Content Editor

Related News