ਗੋਲਡੀ ਬਰਾੜ ਗੈਂਗ ਦੇ 3 ਗੁਰਗੇ ਕਾਬੂ, ਵਿਦੇਸ਼ੀ ਪਿਸਟਲ ਤੇ ਜ਼ਿੰਦਾ ਰੌਂਦ ਬਰਾਮਦ
Monday, Mar 23, 2026 - 05:23 PM (IST)
ਜੈਤੋ (ਰਘੂਨੰਦਨ ਪਰਾਸ਼ਰ): ਡਾ. ਪ੍ਰਗਿਆ ਜੈਨ ਆਈ.ਪੀ.ਐਸ., ਐੱਸ.ਐੱਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਇੱਕ ਅਹਿਮ ਆਪਰੇਸ਼ਨ ਦੌਰਾਨ ਪੁਲਸ ਨੇ ਗੋਲਡੀ ਬਰਾੜ ਗੈਂਗ ਨਾਲ ਸਬੰਧਿਤ ਤਿੰਨ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਵਿਦੇਸ਼ੀ ਪਿਸਟਲ ਅਤੇ ਪੰਜ ਜਿੰਦਾ ਰੌਂਦ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀ.ਐੱਸ.ਪੀ. (ਇਨਵੈਸਟੀਗੇਸ਼ਨ) ਫਰੀਦਕੋਟ ਅਵਤਾਰ ਸਿੰਘ ਵੱਲੋਂ ਸੋਮਵਾਰ ਨੂੰ ਦਿੱਤੀ ਗਈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਜਗਦੀਪ ਕੁਮਾਰ ਉਰਫ਼ ਦੀਪੂ (ਵਾਸੀ ਬਾਜੀਗਰ ਬਸਤੀ, ਫਰੀਦਕੋਟ), ਚੇਤਨ ਘਾਰੂ ਉਰਫ਼ ਚੇਤੂ (ਵਾਸੀ ਆਵਾ ਬਸਤੀ, ਬਾਰਡਰ ਰੋਡ, ਫਿਰੋਜ਼ਪੁਰ) ਅਤੇ ਸੰਨੀ ਸਿੰਘ (ਵਾਸੀ ਬਾਜੀਗਰ ਬਸਤੀ, ਫਰੀਦਕੋਟ) ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਇੱਕ ਵਿਦੇਸ਼ੀ ਗਲੋਕ 9 ਐੱਮ.ਐੱਮ ਪਿਸਟਲ ਸਮੇਤ ਮੈਗਜ਼ੀਨ ਅਤੇ ਪੰਜ ਜ਼ਿੰਦਾ ਰੌਂਦ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਕਾਰਵਾਈ ਦੇ ਵੇਰਵੇ ਸਾਂਝੇ ਕਰਦੇ ਹੋਏ ਉਨ੍ਹਾਂ ਦੱਸਿਆ ਕਿ 19 ਮਾਰਚ ਨੂੰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਵੱਲੋਂ ਸੀ.ਆਈ.ਏ ਸਟਾਫ ਫਰੀਦਕੋਟ ਦੀਆਂ ਟੀਮਾਂ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਨਵੀਂ ਦਾਣਾ ਮੰਡੀ ਫਰੀਦਕੋਟ ਵਿੱਚੋਂ ਦੋ ਦੋਸ਼ੀਆਂ—ਜਗਦੀਪ ਕੁਮਾਰ ਉਰਫ਼ ਦੀਪੂ ਅਤੇ ਚੇਤਨ ਘਾਰੂ ਉਰਫ਼ ਚੇਤੂ—ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਉਕਤ ਹਥਿਆਰ ਬਰਾਮਦ ਹੋਏ। ਡੀ.ਐੱਸ.ਪੀ. ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਇਹ ਨਾਜਾਇਜ਼ ਹਥਿਆਰ ਉਨ੍ਹਾਂ ਨੂੰ ਅੱਗੇ ਸਪਲਾਈ ਕਰਨ ਲਈ ਦਿੱਤੇ ਗਏ ਸਨ। ਇਸ ਦੇ ਆਧਾਰ ‘ਤੇ ਪੁਲਸ ਵੱਲੋਂ ਮਾਮਲੇ ਵਿੱਚ ਹੋਰ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚੋਂ ਸੰਨੀ ਸਿੰਘ ਨੂੰ 22 ਮਾਰਚ ਨੂੰ ਜਹਾਜ਼ ਗਰਾਊਂਡ ਨਜ਼ਦੀਕ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਚੋਰਾਂ ਦਾ ਕਾਰਨਾਮਾ, ਇਕੋ ਰਾਤ 8 ਦੁਕਾਨਾਂ 'ਤੇ ਚੋਰੀ, ਦਵਾਈਆਂ ਵੀ ਨਹੀਂ ਛੱਡੀਆਂ
ਉਨ੍ਹਾਂ ਦੱਸਿਆ ਕਿ ਫਰੀਦਕੋਟ ਪੁਲਸ ਦੀਆਂ ਟੀਮਾਂ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ, ਤਾਂ ਜੋ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਪੜਤਾਲ ਕਰਕੇ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਨੰਬਰ 133 ਮਿਤੀ 19.03.2026 ਅਧੀਨ ਧਾਰਾ 25(6), 25(7)/54/59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਦੋਸ਼ੀ ਚੇਤਨ ਘਾਰੂ ਖ਼ਿਲਾਫ਼ ਪਹਿਲਾਂ ਵੀ ਕਤਲ ਸਮੇਤ ਹੋਰ ਸੰਗੀਨ ਧਾਰਾਵਾਂ ਹੇਠ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਮੁਕੱਦਮਾ ਨੰਬਰ 242 ਮਿਤੀ 16.06.2023 ਦਰਜ ਹੈ, ਜਿਸ ਵਿੱਚ ਉਹ ਭਗੌੜਾ ਚੱਲ ਰਿਹਾ ਸੀ। ਡੀ.ਐੱਸ.ਪੀ. ਅਵਤਾਰ ਸਿੰਘ ਨੇ ਦੱਸਿਆ ਕਿ ਇਹ ਆਪਰੇਸ਼ਨ ਇੰਸਪੈਕਟਰ ਅਮਰਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਚਲਾਇਆ ਗਿਆ, ਜਿਸ ਵਿੱਚ ਸੀ.ਆਈ.ਏ ਸਟਾਫ ਅਤੇ ਟੈਕਨੀਕਲ ਸੈੱਲ ਦੀਆਂ ਟੀਮਾਂ ਨੇ ਅਹਿਮ ਭੂਮਿਕਾ ਨਿਭਾਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
