ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ 3 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
Saturday, Jan 13, 2024 - 06:14 PM (IST)
ਫਿਰੋਜ਼ਪੁਰ (ਆਨੰਦ)- ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 3 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਹਵਾਲਾਤੀ, ਇਕ ਕੈਦੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 398 ਰਾਹੀਂ ਸੁਖਜਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 11 ਜਨਵਰੀ 2024 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਬੀ ਕਲਾਸ ਚੱਕੀਆਂ (ਵਾਰਡ ਨੰਬਰ 1) ਦੀ ਅਚਾਨਕ ਤਲਾਸ਼ੀ ਕੀਤੀ ਗਈ ਅਤੇ ਤਲਾਸ਼ੀ ਦੌਰਾਨ ਹਵਾਲਾਤੀ ਵਿਸ਼ਾਲ ਉਰਫ਼ ਸ਼ਾਲੂ ਪੁੱਤਰ ਮਨਜੀਤ ਸਿੰਘ ਵਾਸੀ ਭਾਟੀਆ ਗਲੀ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਕੋਲੋਂ 1 ਮੋਬਾਇਲ ਫੋਨ ਟੱਕ ਸਕਰੀਨ ਸੈਮਸੰਗ ਬਿਨ੍ਹਾ ਸਿੰਮ ਕਾਰਡ ਬਰਾਮਦ ਹੋਇਆ।
ਇਹ ਵੀ ਪੜ੍ਹੋ : ਲੋਹੜੀ ਮੌਕੇ ਪੰਜਾਬ 'ਚ ਰੂਹ ਕੰਬਾਊ ਘਟਨਾ, ਬੈਟਰੀ ਨੂੰ ਲੱਗੀ ਭਿਆਨਕ ਅੱਗ, ਵਿਅਕਤੀ ਸਣੇ ਕੁੱਤੇ ਦੀ ਦਰਦਨਾਕ ਮੌਤ
ਇਸ ਹਵਾਲਾਤੀ ਕੋਲੋਂ ਪੁੱਛਗਿੱਛ ਕਰਨ 'ਤੇ ਇਸ ਨੇ ਦੱਸਿਆ ਕਿ ਇਸ ਮੋਬਾਇਲ ਫੋਨ ਦੀ ਵਰਤੋਂ ਕੈਦੀ ਤਰਸੇਮ ਸਿੰਘ ਉਰਫ ਕੈਰੋਂ ਪੁੱਤਰ ਜਗਮੋਹਨ ਸਿੰਘ ਵਾਸੀ ਗਲੀ ਕਿੱਕਰ ਪੀਰ ਵਾਲੀ ਮੁਹੱਲਾ ਜਸਵੰਤ ਸਿੰਘ ਥਾਣਾ ਸਿਟੀ ਤਰਨਤਾਰਨ ਵੀ ਕਰਦਾ ਸੀ। ਜਾਂਚਕਰਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਇਕ ਹੋਰ ਪੱਤਰ ਨੰਬਰ 425 ਰਾਹੀਂ ਨਿਰਮਲਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 11 ਜਨਵਰੀ 2024 ਨੂੰ ਕਰੀਬ 10 ਵਜੇ ਰਾਤ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਅਚਾਨਕ ਤਲਾਸ਼ੀ ਕੀਤੀ ਗਈ ਤੇ ਤਲਾਸ਼ੀ ਦੌਰਾਨ ਇਕ ਮੋਬਾਇਲ ਫੋਨ ਕੀਪੈਡ ਨੋਕੀਆ ਸਮੇਤ ਬੈਟਰੀ ਅਤੇ ਸਿੰਮ ਕਾਰਡ, ਇਕ ਮੋਬਾਇਲ ਫੋਨ ਟੱਚ ਸਕਰੀਨ ਰੈਡਮੀ, ਇਕ ਮੋਬਾਇਲ ਫੋਨ ਕੀ ਪੈਡ ਸੈਮਸੰਗ ਸਮੇਤ ਬੈਟਰੀ ਅਤੇ ਬਿਨ੍ਹਾ ਸਿੰਮ ਕਾਰਡ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀ, ਕੈਦੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਲੋਹੜੀ ਵਾਲੇ ਦਿਨ ਜਲੰਧਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।