ਚਰਚਾ ਦਾ ਵਿਸ਼ਾ ਬਣੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਮੁੜ ਬਰਾਮਦ ਹੋਏ 3 ਮੋਬਾਈਲ ਫ਼ੋਨ

04/06/2024 5:31:06 PM

ਫਿਰੋਜ਼ਪੁਰ (ਕੁਮਾਰ, ਪਰਮਜੀਤ ਸੋਢੀ) - ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਸਰਚ ਅਭਿਆਨ ਦੌਰਾਨ ਵੱਖ-ਵੱਖ ਥਾਵਾਂ ਤੋਂ 3 ਹੋਰ ਮੋਬਾਈਲ ਫ਼ੋਨ ਬਿਨਾਂ ਸਿਮ ਕਾਰਡਾਂ ਦੇ ਲਾਵਾਰਸ ਹਾਲਤ ਵਿੱਚ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਸਹਾਇਕ ਸੁਪਰਡੈਂਟ ਸਰਬਜੀਤ ਵੱਲੋਂ ਭੇਜੀ ਸੂਚਨਾ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ - ਰਿਕਾਰਡ ਤੇਜ਼ੀ ਤੋਂ ਬਾਅਦ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਨਵਾਂ ਰੇਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਉਹਨਾਂ ਵਲੋਂ ਕੇਂਦਰੀ ਜੇਲ੍ਹ ਦੀ ਅਚਾਨਕ ਤਲਾਸ਼ੀ ਕੀਤੀ ਜਾ ਰਹੀ ਸੀ। ਇਸ ਤਲਾਸ਼ੀ ਦੌਰਾਨ ਉਹਨਾਂ ਨੂੰ ਵੱਖ-ਵੱਖ ਥਾਵਾਂ ਤੋਂ ਤਿੰਨ ਮੋਬਾਈਲ ਫੋਨ ਬਰਾਮਦ ਹੋਏ, ਜਿਨ੍ਹਾਂ ਵਿਚ ਇੱਕ ਨੋਕੀਆ, ਇੱਕ ਓਪੋ ਟੱਚ ਸਕਰੀਨ ਅਤੇ ਇੱਕ ਕੀਪੈਡ ਮੋਬਾਈਲ ਸ਼ਾਮਲ ਹਨ। ਮੋਬਾਈਲ ਫੋਨਾਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਆਪਣੇ ਕਬਜ਼ੇ ਵਿਚ ਲੈ ਕੇ ਅਪਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ। 

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਦੱਸ ਦੇਈਏ ਕਿ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਇਸ ਜੇਲ੍ਹ ਵਿਚ ਰੋਜ਼ਾਨਾ ਮੋਬਾਈਲ ਫੋਨ ਬਰਾਮਦ, ਬੀੜੀ, ਸਿਮ ਕਾਰਡ, ਚਾਰਜਰ ਆਦਿ ਬਹੁਤ ਸਾਰੀਆਂ ਚੀਜ਼ਾਂ ਬਰਾਮਦ ਹੁੰਦੀਆਂ ਰਹਿੰਦੀਆਂ ਹਨ। ਕਈ ਵਾਰ ਜੇਲ੍ਹ ਵਿਚ ਬੰਦ ਕੈਦੀਆਂ ਤੋਂ ਵੀ ਅਜਿਹੀਆਂ ਚੀਜ਼ਾਂ ਬਰਾਮਦ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ - ਅੱਜ ਤੋਂ ਦੇਸ਼ 'ਚ ਲਾਗੂ ਹੋਇਆ 'ਇੱਕ ਵਾਹਨ, ਇੱਕ ਫਾਸਟੈਗ' ਦਾ ਨਿਯਮ, ਜਾਣੋ ਕੀ ਹੈ ਖ਼ਾਸੀਅਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News