ਫਿਰੋਜ਼ਪੁਰ ਦੀ ਚਰਚਿਤ ਜੇਲ੍ਹ ’ਚੋਂ ਮੁੜ ਬਰਾਮਦ ਹੋਏ 3 ਮੌਬਾਇਲ

06/14/2022 4:05:25 PM

ਫਿਰੋਜ਼ਪੁਰ (ਕੁਮਾਰ) : ਪਿਛਲੇ ਕਾਫ਼ੀ ਸਮੇਂ ਤੋਂ ਚਰਚਾ ਵਿਚ ਚੱਲੀ ਆ ਰਹੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚੋਂ ਸਰਚ ਅਭਿਆਨ ਦੌਰਾਨ 3 ਹੋਰ ਮੋਬਾਈਲ ਬਰਾਮਦ ਹੋਏ ਹਨ, ਜਿਸਦੇ ਸਬੰਧ ਵਿਚ ਥਾਣਾ ਸਿਟੀ ਦੀ ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਤੇਜ ਸਿੰਘ ਅਤੇ ਜਸਵੀਰ ਸਿੰਘ ਵੱਲੋਂ ਭੇਜੀ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਗੁਰਜੀਤ ਸਿੰਘ ਉਰਫ਼ ਗੀਤਾ, ਲਵਪ੍ਰੀਤ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਬੇਰੁਜ਼ਗਾਰੀ ਤੋਂ ਪਰੇਸ਼ਾਨ 19 ਸਾਲਾ ਗੱਭਰੂ ਨੇ ਗਲ ਲਾਈ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐੱਸ.ਆਈ ਪਵਨ ਕੁਮਾਰ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਪੁਲਸ ਨੂੰ ਭੇਜੇ ਪੱਤਰ ਵਿਚ ਦੱਸਿਆ ਗਿਆ ਹੈ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਰਾਣੀ ਬੈਰਕ ਨੰਬਰ 1 ਅਤੇ 2 ਦੀ ਤਲਾਸ਼ੀ ਲੈਣ ’ਤੇ ਹਵਾਲਾਤੀ ਗੁਰਜੀਤ ਸਿੰਘ ਕੋਲੋਂ ਏਅਰਟੈੱਲ ਕੰਪਨੀ ਦੇ ਸਿਮ ਕਾਰਡ ਸਮੇਤ ਸੈਮਸੰਗ ਕੀਪੈਡ ਮੋਬਾਇਲ ਫੋਨ, ਹਵਾਲਾਤੀ ਲਵਪ੍ਰੀਤ ਸਿੰਘ ਕੋਲੋਂ ਇਕ ਏਅਰਟੈਲ ਕੰਪਨੀ ਦੇ ਸਿਮ ਕਾਰਡ ਸਮੇਤ ਸੈਮਸੰਗ ਕੰਪਨੀ ਦਾ ਮੋਬਾਈਲ ਫ਼ੋਨ ਅਤੇ ਪਈਆਂ ਲੱਕੜਾਂ ਵਿਚੋਂ ਇਕ ਸੈਮਸੰਗ ਕੰਪਨੀ ਦਾ ਮੋਬਾਈਲ ਫ਼ੋਨ ਮਿਲਿਆ ਹੈ। ਜਿਨ੍ਹਾਂ ਨਾਵਾਂ ’ਤੇ ਏਅਰਟੈੱਲ ਕੰਪਨੀ ਵੱਲੋਂ ਇਹ ਸਿਮ ਕਾਰਡ ਜਾਰੀ ਕੀਤੇ ਗਏ ਸਨ, ਉਨ੍ਹਾਂ ਲੋਕਾਂ ਦਾ ਪੁਲਿਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਅਤੇ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ- ‘ਆਪ’ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਨਹੀਂ ਉਤਰੀ ਖਰੀ, ਸਬਕ ਸਿਖਾਉਣ ਦਾ ਸਮਾਂ : ਰਾਜਾ ਵੜਿੰਗ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News