ਵਿਅਕਤੀ ਦੀ ਕੁੱਟਮਾਰ ਕਰਨ ’ਤੇ 3 ਨਾਮਜ਼ਦ
Wednesday, Dec 04, 2024 - 05:14 PM (IST)
ਗੁਰੂਹਰਸਹਾਏ (ਮਨਜੀਤ, ਸੁਨੀਲ ਵਿੱਕੀ)–ਗੁਰੂਹਰਸਹਾਏ ਦੇ ਪਿੰਡ ਖੈਰੇ ਕੇ ਵਿਖੇ ਸਰਪੰਚੀ ਦੀਆਂ ਚੋਣਾਂ ਸਮੇਂ ਹੋਏ ਬੋਲ-ਬੁਲਾਰੇ ਦੀ ਰੰਜ਼ਿਸ਼ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀਂ ਕਰਨ ਦੇ ਦੋਸ਼ ’ਚ ਥਾਣਾ ਗੁਰੂਹਰਸਹਾਏ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮਲਕੀਤ ਸਿੰਘ ਪੁੱਤਰ ਸੁਬਾਜ਼ ਸਿੰਘ ਵਾਸੀ ਪਿੰਡ ਨੂਰੇ ਕੇ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ, ਗੁਰਮੁੱਖ ਸਿੰਘ ਉਰਫ਼ ਗੱਗੀ ਪੁੱਤਰ ਮੁਖਤਿਆਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਖੈਰੇ ਕੇ ਉਤਾਡ਼ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ
ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਜਲਾਲਾਬਾਦ ’ਚ ਚੱਲ ਰਿਹਾ ਹੈ। ਵਜ਼ਾ ਰੰਜਿਸ਼ ਇਹ ਹੈ ਕਿ ਸਰਪੰਚੀ ਦੀਆਂ ਚੋਣਾਂ ਸਮੇਂ ਉਸ ਦਾ ਮੁਲਜ਼ਮਾਂ ਨਾਲ ਬੋਲ-ਬੁਲਾਰਾ ਹੋ ਗਿਆ ਸੀ। ਇਸੇ ਰੰਜਿਸ਼ ਨੂੰ ਲੈ ਕੇ ਉਸ ਦੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8