ਦੋਰਾਹਾ ਪੁਲਸ ਵੱਲੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

12/05/2020 6:23:22 PM

ਦੋਰਾਹਾ (ਵਿਨਾਇਕ)- ਦੋਰਾਹਾ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਸ ਵੱਲੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਐੱਸ. ਐੱਚ. ਓ. ਨਛੱਤਰ ਸਿੰਘ ਦੀ ਅਗਵਾਈ 'ਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦੋਰਾਹਾ ਪੁਲਸ ਨੇ ਸਪੈਸ਼ਲ ਨਾਕਾਬੰਦੀ ਦੋਰਾਨ ਤਿੰਨ ਨੋਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 57700 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਦੋਸ਼ੀਆਂ ਦੀ ਪਛਾਣ ਅਰਸ਼ਦ ਪੁੱਤਰ ਸਾਇਦ, ਮੁਹੰਮਦ ਇਮਰਾਨ ਪੁੱਤਰ ਮੁਹੰਮਦ ਬਾਬੂ ਅਤੇ ਫਰਮਾਨ ਪੁੱਤਰ ਅਬਦੁਲ ਹਮੀਦ ਵਾਸੀ ਮੁਹੱਲਾ ਧਰਮਪੁਰਾ, ਥਾਣਾ ਸਰਦਨਾ, ਜਿਲਾ ਮੇਰਠ (ਯੂ.ਪੀ.) ਵਜੋਂ ਕੀਤੀ ਗਈ।

ਇਹ ਵੀ ਪੜ੍ਹੋ:  ਦਿਨ-ਦਿਹਾੜੇ ਮੁਕੇਰੀਆਂ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਲੁੱਟੀ ਬਲੈਨੋ ਕਾਰ

ਇਸ ਸਬੰਧੀ ਜਾਣਕਾਰੀ ਦਿੰਦੇ ਮਨਪ੍ਰੀਤ ਸਿੰਘ ਪੁਲਸ ਕਪਤਾਨ (ਆਈ) ਖੰਨਾ ਨੇ ਦੱਸਿਆ ਕਿ ਸ. ਗੁਰਸਰਨਦੀਪ ਸਿੰਘ ਗਰੇਵਾਲ ਐੱਸ. ਐੱਸ. ਪੀ. ਖੰਨਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਾਂ ਖ਼ਿਲਾਫ਼ ਵਿੱਡੀ ਮੁਹਿੰਮ ਤਹਿਤ ਹਰਦੀਪ ਸਿੰਘ ਚੀਮਾ ਉਪ ਪੁਲਸ ਕਪਤਾਨ ਪਾਇਲ ਅਤੇ ਨਛੱਤਰ ਸਿੰਘ ਐੱਸ. ਐੱਚ. ਓ. ਦੋਰਾਹਾ ਦੀ ਰਹਿਨੁਮਾਈ ਹੇਠ ਨੂੰ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਰਾਜਵੰਤ ਹਸਪਤਾਲ ਦੋਰਾਹਾ ਸਾਹਮਣੇ ਜੀ. ਟੀ. ਰੋਡ 'ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵ੍ਹੀਕਲਾਂ/ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਵਰਨਾ ਕਾਰ ਨੰਬਰ ਯੂ. ਕੇ. -07-ਏਜੈਡ-6333 ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਕਥਿਤ ਦੋਸ਼ੀਆਂ ਪਾਸੋਂ 57700 ਨਸ਼ੀਲੀਆਂ ਗੋਲੀਆਂ (ਐਮਪਰਾਜੋਲਿਮ, ਐਲਪਰਾਨੋਫ-05, ਟ੍ਰਾਮਾਡੋਲ, ਕਲੋਵੀਡੋਕ100-ਐੱਸ. ਆਰ ਅਤੇ ਲੋਮੋਟਿਲ) ਬਰਾਮਦ ਹੋਈਆਂ।

ਇਹ ਵੀ ਪੜ੍ਹੋ: 'ਕਿਸਾਨ ਅੰਦੋਲਨ' 'ਚ ਦਸੂਹਾ ਦੀ 11 ਸਾਲਾ ਬੱਚੀ ਬਣੀ ਚਰਚਾ ਦਾ ਵਿਸ਼ਾ, ਹੋ ਰਹੀ ਹੈ ਹਰ ਪਾਸੇ ਵਡਿਆਈ

ਦੋਰਾਹਾ ਪੁਲਸ ਨੇ ਤਿੰਨੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਨੰਬਰ 145 ਮਿਤੀ 4-12-20 ਅ/ਧ 22,25,61,85 ਐੱਨ. ਡੀ. ਪੀ. ਐੱਸ. ਐਕਟ ਅਧੀਨ ਥਾਣਾ ਦੋਰਾਹਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਪੁੱਛਗਿੱਛ ਜਾਰੀ ਹੈ। ਜਿਸ 'ਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਪੂਰਨ ਉਮੀਦ ਹੈ। ਦੋਰਾਹਾ ਦੇ ਐੱਸ. ਐੱਚ. ਓ. ਨਛੱਤਰ ਸਿੰਘ ਨੇ ਦੱਸਿਆ ਕਿ ਤਿੰਨੋਂ ਦੋਸ਼ੀ ਨਸੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ, ਜੋ ਵਰਨਾ ਕਾਰ 'ਚ ਗੋਲੀਆ ਦੀ ਵੱਡੀ ਖੇਪ ਲੈ ਕੇ ਅੱਗੇ ਆਪਣੇ ਗ੍ਰਾਹਕਾ ਨੂੰ ਸਪਲਾਈ ਦੇਣ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿੰਨਾ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਪੂਰਨ ਸੰਭਾਵਨਾ ਹੈ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦਾ ਵੱਡਾ ਝਟਕਾ
ਇਹ ਵੀ ਪੜ੍ਹੋ: ਲੱਕੜ ਦੀ ਮਿੱਲ 'ਚ ਕੰਮ ਕਰ ਵਾਲਾ ਇਹ ਪੰਜਾਬੀ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਵੱਜੋਂ ਹੋਇਆ ਨਾਮਜ਼ਦ


shivani attri

Content Editor

Related News