ਚੋਰੀ ਦੇ ਮੋਟਰਸਾਈਕਲ ਸਮੇਤ 3 ਵਿਅਕਤੀ ਗ੍ਰਿਫ਼ਤਾਰ

Wednesday, Aug 28, 2024 - 06:05 PM (IST)

ਨਾਭਾ (ਖੁਰਾਣਾ)-ਕੋਤਵਾਲੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਵਿਵੇਕ, ਕੁੰਦਨ ਅਤੇ ਸੁੱਖਦਰਸ਼ਨ ਸਿੰਘ ਵਾਸੀ ਬੋੜਾ ਗੇਟ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਅਮਰੀਕ ਸਿੰਘ ਸਮੇਤ ਪੁਲਸ ਪਾਰਟੀ ਅਗਸਤ ਦੌਰਾਨ ਖੰਡਾਂ ਚੌਕ ਕੋਲ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਮੁਲਜ਼ਮ ਚੋਰੀਆਂ ਕਰਨ ਦੇ ਆਦੀ ਹਨ, ਇਨ੍ਹਾਂ ਕੋਲ ਇਕ ਚੋਰੀ ਕੀਤਾ ਮੋਟਰਸਾਇਕਲ ਹੈ, ਜੋ ਅੱਜ ਉਕਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੁਰਾਣਾ ਕਿਲਾ ਲਾਈਵਰੇਰੀ ਦੇ ਕੋਲ ਆ ਰਹੇ ਹਨ। ਇਸ ਦੌਰਾਨ ਨਾਕਾਬੰਦੀ ਕਰਕੇ ਪੁਲਸ ਨੇ ਮੁਲਜ਼ਮਾਂ ਨੂੰ ਕਾਬੂ ਕਰਕੇ ਉਕਤ ਮੋਟਰਸਾਈਕਲ ਬਰਾਮਦ ਕੀਤਾ। ਪੁਲਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਚੋਰੀ ਦਾ ਕੇਸ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਡਿੰਪੀ ਢਿੱਲੋਂ ਦੇ 'ਆਪ' 'ਚ ਸ਼ਾਮਲ ਹੋਣ 'ਤੇ CM ਮਾਨ ਦਾ ਵੱਡਾ ਬਿਆਨ, ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News