ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ

Thursday, Jul 11, 2024 - 06:33 PM (IST)

ਬਠਿੰਡਾ (ਸੁਖਵਿੰਦਰ)-ਕੈਨਾਲ ਕਾਲੋਨੀ ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰ ਕੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਆਈ. ਹਰਜੀਵਨ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨ ਚੌਂਕ ਵਿਚ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵੱਲੋਂ ਇਕ ਹੌਂਡਾ ਸਿਟੀ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਪੁਲਸ ਵੱਲੋਂ ਕਾਰ ਚਾਲਕਾਂ ਦੀ ਤਲਾਸ਼ੀ ਦੌਰਾਨ 41 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪੁਲਸ ਵੱਲੋਂ ਕਾਰ ਸਵਾਰ ਮੁਲਜ਼ਮ ਵੀਰੂ ਅਤੇ ਨਾਨਕ ਚੰਦ ਵਾਸੀ ਜਨਤਾ ਨਗਰ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਕੋਟਫੱਤਾ ਪੁਲਸ ਵੱਲੋਂ ਪਿੰਡ ਤੁੰਗਵਾਲੀ ਤੋਂ ਚਮਕੌਰ ਸਿੰਘ ਵਾਸੀ ਧੰਨ ਸਿੰਘ ਖਾਨਾ ਨੂੰ ਗ੍ਰਿਫ਼ਤਾਰ ਕਰਕੇ 1 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵੱਡਾ ਖ਼ੁਲਾਸਾ: ਭਾਰਤੀ ਕਸ਼ਮੀਰ 'ਚ ਦਹਿਸ਼ਤ ਫ਼ੈਲਾਉਣਾ ਚਾਹੁੰਦਾ ਹੈ ਪਾਕਿਸਤਾਨ, ਖ਼ੁਦ ਕਰਵਾਈ ਰਾਵਲਕੋਟ ਜੇਲ੍ਹ ਬ੍ਰੇਕ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News