376 ਬੋਤਲਾਂ ਸ਼ਰਾਬ ਸਮੇਤ 3 ਵਿਅਕਤੀ ਕਾਬੂ

09/21/2019 9:24:01 PM

ਮਾਨਸਾ, (ਸੰਦੀਪ ਮਿੱਤਲ)— ਜ਼ਿਲ੍ਹਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 376 ਬੋਤਲਾਂ ਸ਼ਰਾਬ ਠੇਕਾ ਸਮੇਤ ਟਵੇਰਾ ਗੱਡੀ ਅਤੇ ਕਾਰ ਬਰਾਮਦ ਕਰਨ ਦਾ ਸਮਾਚਾਰ ਹੈ।
ਜ਼ਿਲ੍ਹਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਜੋਗਾ ਦੀ ਪੁਲਸ ਨੇ ਲਵਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਢਿੱਲਵਾਂ ਨੂੰ ਕਾਬੂ ਕਰਕੇ ਉਸ ਕੋਲੋਂ 240 ਬੋਤਲਾਂ (20 ਡੱਬੇ) ਸ਼ਰਾਬ ਠੇਕਾ (ਪੰਜਾਬ) ਸਮੇਤ ਗੱਡੀ ਟਵੇਰਾ ਥਾਣਾ ਸਰਦੂਲਗੜ ਦੀ ਪੁਲਸ ਨੇ ਭੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਰੋੜੀ, ਹਰਿਆਣਾ ਨੂੰ ਕਾਬੂ ਕਰਕੇ ਉਸ ਕੋਲੋਂ 120 ਬੋਤਲਾਂ (10 ਡੱਬੇ) ਸ਼ਰਾਬ ਠੇਕਾ ਹਰਿਆਣਾ ਸਮੇਤ ਜੈਨ ਕਾਰ ਥਾਣਾ ਬੋਹਾ ਦੀ ਪੁਲਸ ਨੇ ਗੁਰਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਕੋਲਗੜ, ਥਾਣਾ ਰਤੀਆ, ਹਰਿਆਣਾ ਨੂੰ ਕਾਬੂ ਕਰਕੇ ਉਸ ਕੋਲੋਂ 16 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਲ੍ਹਾ ਪੁਲਸ ਮੁਖੀ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਕੇ ਜ਼ਿਲ੍ਹੇ ਨੂੰ 100 ਪ੍ਰਤੀਸ਼ਤ ਨਸ਼ਾ ਮੁਕਤ ਕੀਤਾ ਜਾਵੇਗਾ। ਨਸ਼ਿਆਂ ਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।


KamalJeet Singh

Content Editor

Related News