ਨਸ਼ਿਆ ਵਿਰੁੱਧ 3 ਮੁਕੱਦਮੇ ਦਰਜ਼ ਕਰ 3 ਵਿਅਕਤੀ ਕੀਤੇ ਗ੍ਰਿਫਤਾਰ:SSP ਭਾਰਗਵ

04/19/2020 11:34:29 PM

ਮਾਨਸਾ,(ਮਿੱਤਲ)- ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਡਾਇਰੈਕਟਰ ਜਨਰਲ ਪੁਲਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਸ ਐਸ.ਟੀ.ਐਫ. ਪੰਜਾਬ ਤੇ ਇੰਸਪੈਕਟਰ ਜਨਰਲ ਪੁਲਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾਨਸਾ ਪੁਲਸ ਵੱਲੋਂ ਜ਼ਿਲੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਤੇ ਡਰੱਗ ਪੈਡਲਰਾਂ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। 
ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਤੇ ਜਮਾਨਤ 'ਤੇ ਆਏ ਵਿਅਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜ਼ਿਲੇ ਅੰਦਰ ਸਪੈਸ਼ਲ ਨਾਕਾਬੰਦੀਆਂ ਅਤੇ ਗਸ਼ਤਾਂ ਸ਼ੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ 'ਤੇ ਮੁਕੱਦਮੇ ਦਰਜ ਕੀਤੇ ਗਏ ਹਨ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕੰਵਰਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਭੰਮੇ ਕਲਾਂ ਨੂੰ 20 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਬੰਤ ਸਿੰਘ ਵਾਸੀ ਦੋਦੜਾ ਨੂੰ 150 ਲੀਟਰ ਲਾਹਣ ਸਮੇਤ ਗ੍ਰਿਫਤਾਰ ਕਰਕੇ ਆਬਕਾਰੀ ਐਕਟ ਤਹਿਤ ਥਾਣਾ ਸਦਰ ਬੁਢਲਾਡਾ ਵਿਖੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। 
ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰਾਂ ਲਾਇਕ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਰੱਲੀ ਨੂੰ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ 9 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ ਹੈ।
ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਜ਼ਿਲੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਕੇ ਮਾਨਸਾ ਜ਼ਿਲੇ ਨੂੰ 100 ਫੀਸਦੀ ਨਸ਼ਾ-ਮੁਕਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰਹੇਗੀ ਅਤੇ ਨਸ਼ੇ ਦੇ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


Bharat Thapa

Content Editor

Related News