ਟਰੈਕਟਰ-ਟਰਾਲੀ ਦੀ ਲਪੇਟ ’ਚ ਆਏ ਮੋਟਰਸਾਈਕਲ ਸਵਾਰ 3 ਵਿਅਕਤੀ, 2 ਦੀ ਹਾਲਤ ਗੰਭੀਰ

05/13/2024 4:51:46 PM

ਅਬੋਹਰ (ਸੁਨੀਲ) - ਪਿੰਡ ਕਿੱਲਿਆਂਵਾਲੀ ਕੋਲ ਅੱਜ ਸਵੇਰੇ ਇਕ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - 5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਇਕ ਵਿਅਕਤੀ ਦੀ ਲੱਤ ਟੁੱਟ ਗਈ ਅਤੇ ਦੂਜੇ ਦੀ ਲੱਤ ਬੁਰੀ ਤਰ੍ਹਾਂ ਨਾਲ ਕੁਚਲ ਗਈ, ਜਿਸ ਕਾਰਨ ਉਨ੍ਹਾਂ ਨੂੰ ਦੂਜੇ ਹਸਪਤਾਲ ਰੈਫਰ ਕਰਨਾ ਪਿਆ। ਜਾਣਕਾਰੀ ਅਨੁਸਾਰ ਕਿੱਲਿਆਂਵਾਲੀ ਵਾਸੀ ਗਣੇਸ਼, ਗੁਰਮੇਲ ਅਤੇ ਸੰਦੀਪ ਤਿੰਨੋਂ ਮੋਟਰਸਾਈਕਲ ’ਤੇ ਕਿੱਲਿਆਂਵਾਲੀ ਵੱਲ ਜਾ ਰਹੇ ਸਨ ਤਾਂ ਰਸਤੇ ’ਚ ਉਨ੍ਹਾਂ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਤਿੰਨੋਂ ਸੜਕ ’ਤੇ ਡਿੱਗ ਕੇ ਜ਼ਖ਼ਮੀ ਹੋ ਗਏ। ਟਰੈਕਟਰ ਚਾਲਕਾਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਹਨਾਂ ਨੂੰ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਗਣੇਸ਼ ਅਤੇ ਸੰਦੀਪ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਰੈਫਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ - 50 ਘੰਟਿਆਂ ਬਾਅਦ ਨਹਿਰ ’ਚੋਂ ਬਰਾਮਦ ਹੋਈ 14 ਸਾਲਾ ਬੱਚੇ ਦੀ ਲਾਸ਼, ਦੋ ਭੈਣਾਂ ਦਾ ਸੀ ਇਕੱਲਾ ਭਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News