ਅੱਖਾਂ ’ਚ ਮਿਰਚਾਂ ਪਾ ਕੇ ਲੁੱਟ-ਖੋਹ ਕਰਨ ਵਾਲੇ 3 ਕਾਬੂ

Wednesday, Feb 26, 2020 - 08:03 PM (IST)

ਅੱਖਾਂ ’ਚ ਮਿਰਚਾਂ ਪਾ ਕੇ ਲੁੱਟ-ਖੋਹ ਕਰਨ ਵਾਲੇ 3 ਕਾਬੂ

ਮੋਗਾ,(ਆਜ਼ਾਦ)– ਮੋਗਾ ਪੁਲਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰਿਆਂ ਨੂੰ ਕਾਬੁੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ, ਜਦਕਿ ਇਕ ਭੱਜਣ ’ਚ ਸਫਲ ਹੋ ਗਿਆ, ਜਿਨ੍ਹਾਂ ਕੋਲੋਂ ਖੋਹੇ ਹੋਏ ਮੋਬਾਇਲ ਫੋਨ ਅਤੇ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਪੁਲਸ ਪਾਰਟੀ ਸਣੇ ਇਲਾਕੇ ’ਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਹਿੰਮਤ ਸਿੰਘ ਨਿਵਾਸੀ ਨੇਡ਼ੇ ਅਕਾਲਸਰ ਗੁਰਦੁਆਰਾ ਮੋਗਾ, ਸਾਹਿਲ ਬਾਵਾ ਨਿਵਾਸੀ ਪਹਾਡ਼ਾ ਸਿੰਘ ਚੌਕ ਮੋਗਾ, ਅਕਾਸ਼ਦੀਪ ਸਿੰਘ ਨਿਵਾਸੀ ਮਸੀਤਾਂ ਅਤੇ ਦਵਿੰਦਰ ਸਿੰਘ ਨਿਵਾਸੀ ਮਸੀਤਾਂ ਮੋਗਾ ’ਚ ਆਉਣ-ਜਾਣ ਵਾਲੇ ਲੋਕਾਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਉਨ੍ਹਾਂ ਕੋਲੋਂ ਮੋਬਾਇਲ ਫੋਨ, ਨਕਦੀ ਖੋਹ ਕੇ ਫਰਾਰ ਹੋ ਜਾਂਦੇ ਹਨ ਅਤੇ ਅੱਜ ਵੀ ਉਕਤ ਸਾਰੇ ਨੇਚਰ ਪਾਰਕ ਮੋਗਾ ਕੋਲ ਬੈਠੇ ਹਨ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਸ ’ਤੇ ਉਨ੍ਹਾਂ ਨੇਚਰ ਪਾਰਕ ਕੋਲ ਦੱਸੀ ਜਗ੍ਹਾ ’ਤੇ ਛਾਪਾਮਾਰੀ ਕਰ ਕੇ ਚੋਰੀ ਦੇ ਮੋਟਰਸਾਈਕਲ ਅਤੇ ਦੋ ਮੋਬਾਇਲ ਫੋਨਾਂ ਸਮੇਤ ਹਿੰਮਤ ਸਿੰਘ, ਸਾਹਿਲ ਬਾਵਾ ਅਤੇ ਅਕਾਸ਼ਦੀਪ ਨੂੰ ਕਾਬੂ ਕਰ ਲਿਆ, ਜਦਕਿ ਦਵਿੰਦਰ ਸਿੰਘ ਪੁਲਸ ਦੇ ਕਾਬੂ ਨਹੀਂ ਆ ਸਕਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਗਏ ਤਿੰਨੋਂ ਕÎਥਿਤ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ, ਜਦਕਿ ਦਵਿੰਦਰ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Bharat Thapa

Content Editor

Related News