ਤੇਜ਼ ਰਫਤਾਰ ਕਾਰ ਦੀ ਲਪੇਟ ''ਚ ਆਉਣ ਨਾਲ 3 ਗੰਭੀਰ ਜ਼ਖਮੀ

10/18/2019 8:32:43 PM

ਸ੍ਰੀ ਮੁਕਤਸਰ ਸਾਹਿਬ, (ਪਵਨ)— ਕਾਰ ਤੇ ਮੋਟਰਸਾਇਕਲ ਦੀ ਹੋਈ ਸਿੱਧੀ ਟੱਕਰ ਦੌਰਾਨ ਮੋਟਰਸਾਇਕਲ ਸਵਾਰ ਤਿੰਨ ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਤੇ ਜਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਲੰਬੀ ਢਾਬ ਵਾਸੀ ਗੁਰਪ੍ਰੀਤ ਸਿੰਘ ਆਪਣੇ 2 ਦੋਸਤਾਂ ਸਣੇ ਮੋਟਰਸਾਇਕਮਲ ਤੇ ਸ੍ਰੀ ਮੁਕਤਸਰ ਸਾਹਿਬ ਨੂੰ ਆ ਰਿਹਾ ਸੀ। ਇਸ ਦੌਰਾਨ ਉਥੋਂ ਇਕ ਲੱਕੜੀ ਨਾਲ ਭਰੀ ਟਰਾਲੀ ਲੰਘ ਰਹੀ ਸੀ। ਜਿਸਨੂੰ ਕਰਾਸ ਕਰਦੇ ਸਮੇਂ ਦੂਜੇ ਪਾਸੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਇਸ ਟੱਕਰ ਦੌਰਾਨ ਇਕ ਵਿਅਕਤੀ ਦੇ ਸਿਰ ਤੇ, ਤਾਂ ਦੂਜਿਆਂ ਦੀਆਂ ਲੱਤਾਂ ਤੇ ਸੱਟਾਂ ਲੱਗੀਆਂ। ਜ਼ਖਮੀਆਂ ਨੂੰ ਤੁਰੰਤ ਹੀ ਲੋਕਾਂ ਨੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਧਰ ਥਾਣਾ ਸਦਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

KamalJeet Singh

This news is Content Editor KamalJeet Singh